ਬਿਊਰੋ ਰਿਪੋਰਟ –
ਡੀ ਜੀ ਪੀ ਪੰਜਾਬ ਵੱਲੋਂ ਰਾਜ ਭਰ ਵਿਚ ਪੁਲਿਸ ਕਰਮੀਆਂ ਦੀਆਂ ਛੁੱਟੀਆਂ ਤੇ ਪਾਬੰਦੀ ਲਾ ਦਿੱਤੀ ਹੈ . ਡੀ ਜੀ ਪੀ ਦੀ ਤਰਫ਼ੋਂ ਇਨ੍ਹਾਂ ਹੁਕਮਾਂ ਨੂੰ ਜਾਰੀ ਕਰਦੇ ਹੋਏ ਆਈ ਜੀ ਹੈੱਡ ਕੁਆਰਟਰ ਵੱਲੋਂ ਸਾਰੇ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਭੇਜੀ ਹਿਦਾਇਤ ‘ਚ ਕਿਹਾ ਗਿਆ ਹੈ ਕਿ ” ਕਾਨੂੰਨ ਅਤੇ ਵਿਵਸਥਾ ਦੀ ਹਾਲਤ ਨੂੰ ਧਿਆਨ ਵਿਚ ਰੱਖਦੇ ਹੋਏ ਹੋਈ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੰਦ ਕੀਤੀਆਂ ਜਾਂਦੀਆਂ ਹਨ . ਕੇਵਲ ਵਿਸ਼ੇਸ਼ ਹਾਲਤ ਵਿਚ ਹੀ ਅਧਿਕਾਰੀਆਂ/ਕਰਮਚਾਰੀਆਂ ਨੂੰ ਛੁੱਟੀ ਦਿੱਤੀ ਜਾਵੇ .”
ਇਸ ਵਿਚ ਵੇਰਵਾ ਤਾਂ ਨਹੀਂ ਦਿੱਤਾ ਗਿਆ ਪਰ ਸਮਝਿਆ ਜਾਂਦਾ ਹੈ ਕਿ ਇੰਨੀ ਦਿਨੀਂ ਦਹਿਸ਼ਤਗਰਦੀ ਹਮਲਿਆਂ ਦੀ ਚੇਤਾਵਨੀ ਅਤੇ ਅਗਲੇ ਮਹੀਨੇ ਆਉਣ ਵਾਲੇ ਤਿਉਹਾਰਾਂ ਅਤੇ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਕਰਨ ਇਹ ਕਦਮ ਚੁੱਕਿਆ ਗਿਆ ਹੈ।