ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਇਜਲਾਸ ਅੱਜ ਵੀਰਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪੰਜਾਬ ਵਿਧਾਨ ਸਭਾ ਬਾਹਰ ਹੱਥਾਂ ‘ਚ ਛੁਣਛੁਣੇ ਫੜ ਕੇ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਨਾਂਅ ‘ਤੇ ਹੱਥਾਂ ‘ਚ ਛੁਣਛੁਣੇ ਹੀ ਦਿੱਤੇ ਹਨ ਜਿਸ ਕਰਕੇ ਅੱਜ ਅਕਾਲੀ ਦਲ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਲਈ ਇਹ ਪ੍ਰਦਰਸ਼ਨ ਕਰ ਰਹੇ ਹਨ।