ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਤਨਖਾਹਾਂ ਕੱਟੜ ਦੇ ਵਿਰੋਧ ਵਿਚ ਅੱਜ ਮੀਂਹ ਦੇ ਬਾਵਜੂਦ ਮੁਲਾਜ਼ਮਾਂ ਵੱਲੋਂ ਪੰਜਾਬ ਸਕੱਤਰੇਤ ਵਿਖੇ ਰੈਲੀ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਆਪਣਾਏ ਜਾ ਰਹੇ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਮੁਲਾਜ਼ਮਾਂ ਨੇ ਮੋਰਚਾ ਖੋਲ ਦਿੱਤਾ ਹੈ ਤੇ ਖਰਾਬ ਮੌਸਮ ਦੇ ਬਾਵਜੂਦ ਪੂਰੀ ਇਕਜੁੱਟਤਾ ਨਾਲ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਜਾ ਰਿਹਾ ਹੈ।