(ਸਾਹਬੀ ਦਾਸੀਕੇ)
ਸ਼ਾਹਕੋਟ: ਮਲਸੀਆਂ,ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜੋ ਮੁਹਿੰਮ ਚਲਾਈ ਗਈ ਹੈ, ਉਸ ਤਹਿਤ ਪੇਂਡੂ ਡਿਸਪੈਂਸਰੀਆਂ ’ਚ ਕੰਮ ਕਰਦੇ ਰੂਰਲ ਫਾਰਮੇਸੀ ਅਫ਼ਸਰਾਂ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਕਜ ਅਰੋੜਾ ਰੂਰਲ ਹੈਲਥ ਫਾਰਮੇਸੀ ਅਫ਼ਸਰ ਬਲਾਕ ਸ਼ਾਹਕੋਟ ਨੇ ਕਿਹਾ ਕਿ ਫਾਰਮੇਸੀ ਅਫ਼ਸਰਾਂ ਵੱਲੋਂ ਪਿੱਛਲੇ 14 ਸਾਲਾਂ ਤੋਂ ਪੇਂਡੂ ਡਿਸਪੈਂਸਰੀਆਂ ’ਚ ਨਿਗੂਣੀ ਤਨਖਾਹ ਤੇ ਤਨਦੇਹੀ ਨਾਲ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਹੁਣ ਕਰੋਨਾ ਵਾਇਰਸ ਕਾਰਨ ਸਾਡੇ ਸਾਥੀਆਂ ਵੱਲੋਂ ਲਗਾਤਾਰ ਇਸ ਵਾਇਰਸ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ, ਪਰ ਉੱਕਤ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੰਮ ਚਲਾਊ ਅਵਸਥਾ ਲਈ ਰੱਖਿਆ ਗਿਆ ਹੈ ਅਤੇ ਉਨਾਂ ਨੂੰ ਨਾ ਕੋਈ ਸਿਹਤ ਬੀਮਾ ਤੇ ਨਾ ਹੀ ਕੋਈ ਹੋਰ ਸਰਕਾਰੀ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਸਰਕਾਰ ਪਾਸੋ ਮੰਗ ਕੀਤੀ ਕਿ ਰੂਰਲ ਫਾਰਮੇਸੀ ਅਫ਼ਸਰਾਂ ਦੀਆਂ 14 ਸਾਲਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਭਾਗ ਵਿੱਚ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਤਾਂ ਜੋ ਰੂਰਲ ਫਾਰਮੇਸੀ ਅਫ਼ਸਰ ਆਪਣੀਆਂ ਸੇਵਾਵਾਂ ਤਨ-ਮਨ ਨਾਲ ਕਰ ਸਕਣ।