ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਨੇ ਵਕੀਲਾਂ ਦੀ ਸੁਰੱਖਿਆ ਤੇ ਲੋਕਾਂ ਦੇ ਬਚਾਅ ਲਈ ਕੋਰੋਨਾਵਾਇਰਸ ਨੂੰ ਮੁੱਖ ਰੱਖਦਿਆਂ 16 ਮਾਰਚ ਨੂੰ ਕੰਮਕਾਜ ਮੁਅੱਤਲ ਕਰ ਦਿੱਤਾ ਹੈ। ਕੌਂਸਲ ਦੇ ਚੇਅਰਮੇਨ ਕਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ 5 ਵਜੇ ਲਾਅ ਭਵਨ ਵਿਚ ਐਮਰਜੰਸੀ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਅਗਲੇਰੀ ਕਾਰਵਾਈ ਦਾ ਫੈਸਲਾ ਲਿਆ ਜਾਵੇਗਾ।