ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦਾਖਾ, ਫਗਵਾੜਾ, ਮੁਕੇਰੀਆਂ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੋਟਿੰਗ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਦੇ ਦਿਨ ਹੋਣ ‘ਤੇ ਸਵੇਰ ਤੋਂ ਹੀ ਪੋਲਿੰਗ ਬੂਥਾਂ ਦੇ ਵੋਟਰਾਂ ਦੀ ਗਹਿਮਾ ਗਹਿਮੀ ਦਿਖਾਈ ਦੇਣ ਲੱਗੀ ।