ਫਗਵਾੜਾ,29 ਨਵੰਬਰ

(ਅਜੈ ਕੋਛੜ) ਹਿੰਦ ਦੀ ਚਾਦਰ, ਗਰੀਬ ਤੇ ਮਜਲੂਮ ਦੇ ਰੱਖਿਅਕ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਗੁਰਦੁਆਰਾ ਸਾਹਿਬ ਤੋਂ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰ ਹੁਕਮਨਾਮਾ ਸਾਹਿਬ ਲਿਆ ਅਤੇ ਫਿਰ ਖਾਲਸਾਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਜੋ ਖਾਲਸਾਈ ਬੈਂਡ ਦੀਆਂ ਮਨਮੌਹਿਕ ਧੂੰਨਾਂ ਨਾਲ ਸ਼ਹਿਰ ਦੀ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰੂ ਘਰ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਗਿਆਨੀ ਪਰਮਜੀਤ ਸਿੰਘ ਜੀ ਨੇ ਸ਼ਹੀਦੀ  ਗੁਰਪੁਰਬ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਅੰਮ੍ਰਿਤਵੇਲੇ ਆਰੰਭ ਕੀਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ 1:30 ਵਜੇ ਕਥਾ ਕੀਰਤਨ ਵਿਚਾਰਾਂ ਹੋਣਗੀਆਂ ਅਤੇ ਫਿਰ ਰਾਤ 8 ਵਜੇ ਰੈਣ ਸਬਾਈ ਕੀਰਤਨ ਦੀ ਆਰੰਭਤਾ ਹੋਵੇਗੀ ਜਿਸ ਵਿੱਚ ਪੰਥ ਪ੍ਰਸਿਧ ਰਾਗੀ ਜੱਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ । ਅਖੀਰ ਵਿੱਚ ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮਾਂ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਅਤੇ ਨਗਰ ਕੀਰਤਨ ਪਹੁੰਚੀਆਂ ਸੰਗਤਾਂ,ਪ੍ਰਮੁਖ ਸਿੱਖ ਜਥੇਬੰਦੀਆਂ, ਪੰਥ ਪ੍ਰਸਿਧ ਸਖਸ਼ੀਅਤਾਂ, ਪਤਵੰਤਿਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।