ਅੱਜ ਸਿਵਲ ਹਸਪਤਾਲ ਫਗਵਾੜਾ ਵਿਖੇ ਡਾ ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਅਚਨਚੇਤ ਦੌਰਾ ਕਰ ਮਰੀਜ਼ਾਂ ਨੂੰ ਸਰਕਾਰ ਵਲੋਂ ਦਿੱਤੀਆ ਜਾ ਰਹੀਆ ਸਿਹਤ ਸਹੂਲਤਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਉਨ੍ਹਾਂ ਸਰਕਾਰ ਵੱਲੋਂ ਦਿੱਤੀਆ ਜਾ ਰਹੀਆ ਸਕੀਮਾਂ ਆਰ, ਅੈਸ,ਬੀ,ਵਾਈ , ਜੱਨਨੀ ਸੁਰੱਖਿਆ ਯੋਜਨਾ,ਮਾਤਾ ਕੌਸ਼ਲਿਆ ਯੋਜਨਾ, ਅਤੇ ਅੰਗਹੀਣਾਂ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਅੰਗਹੀਣ ਸਰਟੀਫਿਕੇਟਾ ਬਾਰੇ ਸੀਨੀਅਰ ਮੈਡੀਕਲ ਅਫਸਰ ਡਾ ਕਮਲ ਕਿਸ਼ੋਰ ਤੋਂ ਪੁੱਛ ਗਿੱਛ ਕਰ ਜਾਣਕਾਰੀ ਹਾਸਿਲ ਕੀਤੀ ਅਤੇ ਵਿਭਾਗਾ ਦਾ ਦੌਰਾ ਕਰ ਸੰਤੁਸ਼ਟੀ ਪ੍ਰਗਟ ਕੀਤੀ ਉਨ੍ਹਾਂ ਕਿਹਾ ਕਿ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਨੂੰ ਹਰ ਹਿਲੇ ਲਾਗੂ ਕਰ ਮਰੀਜ਼ਾਂ ਦੀ ਬੇਹਤਰੀ ਲਈ ਵੱਧ ਤੋਂ ਵੱਧ ਕੰਮ ਕੀਤੇ ਜਾਣ.