*ਪੰਚਾਇਤਾਂ ਤੇ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਾਸ਼ਨ
ਕਰਵਾਇਆ ਜਾ ਰਿਹੈ ਮੁਹੱਈਆ

ਫਗਵਾੜਾ(ਡਾ ਰਮਨ/ਅਜੇ ਕੋਛੜ)
ਕੋਵਿਡ-19 ਦੀ ਭਿਆਨਕ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕੁਝ ਫੈਸਲੇ ਲੈਂਦਿਆਂ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸ੍ਰੀਮਤੀ ਸੀਮਾ ਜੈਨ ਅਤੇ ਡਾਇਰੈਕਟਰ ਸ. ਡੀ. ਪੀ. ਐਸ ਖਰਬੰਦਾ ਵੱਲੋਂ ਆਮ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਬੀ. ਡੀ. ਪੀ. ਓ ਫਗਵਾੜਾ ਸ੍ਰੀ ਨੀਰਜ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਇਨਾਂ ਹਦਾਇਤਾਂ ਦੀ ਜ਼ਿਲੇ ਵਿਚ ਪੁਖਤਾ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਤਹਿਤ ਫਗਵਾੜਾ ਬਲਾਕ ਦੀਆਂ ਸਮੂਹ ਪੰਚਾਇਤਾਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪਿੰਡਾਂ ਵਿਚ ਪੰਚਾਇਤ ਸਕੱਤਰਾਂ ਦੇ ਸਹਿਯੋਗ ਨਾਲ ਸਮਾਜਿਕ ਦੂਰੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਚਾਇਤਾਂ ਅਤੇ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ