ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 7340722856,9872146132

ਅੱਜ ਮਲਸੀਆਂ ਤੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਦਾ ਕਾਫ਼ਲਾ ਫਗਵਾੜੇ ਦੀ ਵੰਗਾਰ ਰੈਲੀ ਲਈ ਰਣਚੇਤ ਸਿੰਘ ਕੋਟਲੀ ਦੀ ਅਗਵਾਈ ਹੇਠ ਮਲਸੀਆਂ ਤੋਂ ਰਵਾਨਾ ਹੋਇਆ । ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਮਾਰੂ ਆਰਡੀਨੈਂਸ ਲਿਆ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਦਿੱਤਾ ਹੈ ਕਿਸਾਨਾਂ ਦੀ ਮੰਡੀਆਂ ਵਿੱਚ ਵਿੱਚ ਹੁੰਦੀ ਲੁੱਟ ਕਾਰਨ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ । ਐਤਕੀਂ ਮੱਕੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ 600 ਰੁਪਏ ਵਿੱਚ ਖ੍ਰੀਦਿਆ ਗਿਆ ਜਿਸ ਕਾਰਨ ਕਿਸਾਨ ਨੂੰ 36000 ਰੁਪਏ ਪ੍ਰਤੀ ਏਕੜ ਦਾ ਘਾਟਾ ਪਿਆ ਹੈ ਹੁਣ ਕੇਂਦਰ ਦੀ ਸਰਕਾਰ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਵਾਜਬ ਮੁੱਲ ਦੇਣ ਤੋਂ ਵੀ ਪੱਲਾ ਝਾੜ ਰਹੀ ਹੈ ਕਿਸਾਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ । ਇਸ ਸਮੇਂ ਜਥੇਬੰਦੀ ਦੇ ਆਗੂ ਬਲਦੇਵ ਸਿੰਘ , ਗੁਰਮੇਲ ਸਿੰਘ , ਜਸਕਰਨ ਸਿੰਘ , ਹਰਜਿੰਦਰ ਸਿੰਘ ਵੀ ਹਾਜ਼ਰ ਸਨ

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ