(ਗੁਰਮੀਤ ਸਿੰਘ ਟਿੰਕੂ,ਅਸ਼ੋਕ ਲਾਲ ਬਿਊਰੋ ਫਗਵਾੜਾ)
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਮਿਤੀ 14 ਤਾਰੀਖ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ਼ਹੀਦਗੰਜ ਸਕੀਮ ਨੰ.3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਭਾਈ ਬਲਦੇਵ ਸਿੰਘ ਜੀ (ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਾਲੇ, ਭਾਈ ਮਲਕੀਤ ਸਿੰਘ ਜੀ ਫਗਵਾੜੇ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦੇ ਦੋਰਾਨ ਸ. ਹਰਪ੍ਰੀਤ ਸਿੰਘ ਸੋਨੂੰ ਵਲੋਂ ਰਿਕਾਰਡ ਕਰਵਾਇਆ ਗਿਆ ਧਾਰਮਿਕ ਗੀਤ ਖੰਡਾ ਅੱਜ ਖੜਕਾਉਣਾ ਵੀ ਰਿਲੀਜ਼ ਕੀਤਾ ਜਾਵੇਗਾ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
ਗੁਰੂ ਕਾ ਲੰਗਰ ਅਤੁੱਟ ਵਰਤੇਗਾ ਜੀ।