ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ।

ਦਰਅਸਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਸੀ। ਜਿਸ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਕਿਹਾ ਕਿ ਮੀਡੀਆ ਰਿਪੋਰਟਾਂ ‘ਤੇ ਨਾ ਜਾਓ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਨਹੀਂ ਹੋਈ ਹੈ।