ਅਸ਼ੋਕ ਲਾਲ ਬਿਊਰੋ ਰਿਪੋਰਟ –
ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪਰਮਿੰਦਰ ਸਿੰਘ ਸਨੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੀਤ ਪ੍ਰਧਾਨ ਬਲਾਕ ਫਗਵਾੜਾ (ਦਿਹਾਤੀ) ਨਿਯੁਕਤ ਕੀਤਾ ਹੈ। ਜਦਕਿ ਜਸਵੀਰ ਸਿੰਘ ਕਾਲਾ ਨੂੰ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਜਨਰਲ ਸਕੱਤਰ ਦੀ ਜਿੱਮੇਵਾਰੀ ਸੌਂਪੀ ਗਈ ਹੈ। ਉਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਵਲੋਂ ਦਿੱਤੇ ਗਏ ਅਤੇ ਸਿਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਉਹਨਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਫਗਵਾੜਾ ਵਿਧਾਨਸਭਾ ਦੀ ਹੋਣ ਵਾਲੀ ਜਿਮਨੀ ਚੋਣ ਦੀ ਤਿਆਰੀ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਫਗਵਾੜਾ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਸਰਬ ਪੱਖੀ ਵਿਕਾਸ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਤਾਂ ਜੋ ਜਿਮਨੀ ਚੋਣ ਨੂੰ ਭਾਰੀ ਵੋਟਾਂ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਇਆ ਜਾ ਸਕੇ। ਇਸ ਮੌਕੇ ਅੰਮਿ੍ਰਤਪਾਲ ਸਿੰਘ ਰਵੀ ਸਰਪੰਚ ਰਾਵਲਪਿੰਡੀ, ਦਵਿੰਦਰ ਸਿੰਘ ਸਰਪੰਚ ਰਾਮਪੁਰ ਖਲਿਆਣ, ਵਿੱਕੀ ਰਾਣੀਪੁਰ, ਪੰਚਾਇਤ ਮੈਂਬਰ ਚੁੰਨੀ ਲਾਲ ਨਿੱਕਾ, ਸੰਦੀਪ ਰਾਵਲਪਿੰਡੀ, ਤਰਲੋਚਨ ਸਿੰਘ, ਬਹਾਦਰ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਬੋਬੀ, ਸੁਰਿੰਦਰਜੀਤ ਸਿੰਘ ਸੋਨਾ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹਨੀ ਆਦਿ ਹਾਜਰ ਸਨ।