ਫਗਵਾੜਾ (ਡਾ ਰਮਨ ) ਇਕ ਪਾਸੇ ਗਰਮੀ ਦਾ ਹੁੰਮਸ ਭਰਿਆ ਵਾਤਾਵਰਣ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ, ਦੂਜੇ ਪਾਸੇ ਬਿਜਲੀ ਬੋਰਡ ਵੀ ਰੋਜਾਨਾ ਦਿਨ ਰਾਤ ਬਿਜਲੀ ਦੇ ਅਣ – ਐਲਾਨੇ ਕੱਟਾਂ ਨੇ ਲੋਕਾਂ ਦੀ ਜਿੰਦਗੀ ਹੀ ਨਰਕ ਬਣਾ ਦਿੱਤੀ ਹੈ ।ਜਿਸ ਦੇ ਚੱਲਦਿਆਂ ਲੋਕਾਂ ਵਿੱਚ ਸਰਕਾਰ ਪ੍ਰਤੀ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਸਾਹਨੀ, ਪਰੇਮਪੁਰ ਅਤੇ ਮਲਕਪੁਰ ਦੇ ਵਾਸੀਆਂ ਨੇ ਦੱਸਿਆ ਕਿ ਬਿਜਲੀ ਦੇ ਲੱਗ ਰਹੇ ਦਿਨ ਰਾਤ ਦੇ ਅਣ – ਐਲਾਨੇ ਕੱਟਾਂ ਕਾਰਨ ਉਹਨਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਕ ਪਾਸੇ ਜਿੱਥੇ ਗਰਮੀ ਦਾ ਹੁੰਮਸ ਭਰੇ ਵਾਤਾਵਰਣ ਕਾਰਨ ਬਿਮਾਰ ਵਿਆਕਤੀਆਂ, ਬਜੁਰਗਾਂ ਤੇ ਛੋਟੇ ਬੱਚਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਦੂਜੇ ਪਾਸੇ ਮੱਛਰਾਂ ਨਾਲ ਵੀ ਦੋ ਚਾਰ ਹੋਣਾ ਪੈਂਦਾ ਹੈ। ਉਹਨਾਂ ਕਿਹਾ ਕੇ ਜਦੋਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਗਲਬਾਤ ਕੀਤੀ ਜਾਂਦੀ ਹੈ ਤਾਂ ਉਹਨਾਂ ਵਲੋਂ ਕੋਈ ਵੀ ਢੁਕਵਾ ਜਵਾਬ ਨਹੀਂ ਦਿਤਾ ਜਾਂਦਾ ਤੇ ਉਹਨਾਂ ਦੀ ਹਾਲਤਜਿਉਂ ਦੀ ਤਿਉਂ ਬਣੀ ਹੋਈ ਹੈ, ਜਿਸ ਦੇ ਚਲਦਿਆਂ ਉਹਨਾਂ ਨੂੰ ਭਾਰੀ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹੈ ਹੈ । ਉਹਨਾਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਪੁਰਜੋਰ ਮੰਗ ਕੀਤੀ ਕਿ ਉਕਤ ਸਮੱਸਿਆ ਦਾ ਜਲਦੀ ਹੱਲ ਕੱਢ ਕੇ ਉਕਤ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ ।ਇੱਥੇ ਜਿਕਰਯੋਗ ਹੈ ਕਿ ਪੇਂਡੂ ਇਲਾਕਿਆਂ ਵਿੱਚ ਗਰਮੀ ਦੇ ਮੌਸਮ ਵਿੱਚ ਬਿਜਲੀ ਬੋਰਡ ਵੱਲੋਂ ਦਿਨ ਰਾਤ ਲਗਾਏ ਜਾ ਰਹੇ ਅਣ – ਐਲਾਨੇ ਕੱਟਾਂ ਕਾਰਨ ਲੋਕਾਂ ਵਿੱਚ ਹਾਹਾਕਾਰ ਮਚਿਆ ਹੋਇਆ ਲੇਕਿਨ ਇਸ ਸਮੱਸਿਆ ਵੱਲ ਕਿਸੇ ਵੀ ਉਚ ਅਧਿਕਾਰੀ ਦਾ ਕੋਈ ਵੀ ਧਿਆਨ ਨਹੀਂ ਹੈ । ਜਿਸ ਦੇ ਚੱਲਦਿਆਂ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਰਿਹਾ ਹੈ । ਇਸ ਸਬੰਧੀ ਉਕਤ ਮਹਿਕਮੇ ਦੇ ਅਧਿਕਾਰੀਆਂ ਨਾਲ ਫੋਨ ਤੇ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਸੰਪਰਕ ਨਹੀਂ ਹੋ ਸਕਿਆ । ਇਸ ਮੌਕੇ ਸਰਪੰਚ ਰਾਮਪਾਲ ਸਾਹਨੀ, ਚੁੰਨੀ ਰਾਮ ਨਿਕਾ, ਅਮਰੀਕ ਸਿੰਘ, ਬਲਵਿੰਦਰ ਸਿੰਘ ਪਰਮਜੀਤ ਸਿੰਘ, ਅਵਤਾਰ ਸਿੰਘ, ਭੂਪਿੰਦਰ ਸਿੰਘ, ਸੁਖਦੇਵ ਸਿੰਘ, ਬੀਬੀ ਗੁਰਬਖਸ਼ ਕੌਰ, ਹਰਜੀਤ ਸਿੰਘ, ਦਲਜੀਤ ਸਿੰਘ, ਜੋਬਨਵੀਰ ਸਿੰਘ, ਗੁਰਦੀਪ ਸਿੰਘ, ਚਮਨ ਲਾਲ, ਕਸ਼ਮੀਰੀ ਲਾਲ, ਕਮਲਜੀਤ ਸਿੰਘ, ਪਵਨ ਕੁਮਾਰ, ਜੋਗਿੰਦਰ ਪਾਲ, ਹਰਵਿੰਦਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਰਾਮ ਆਸਰਾ, ਕੁਲਵਿੰਦਰ ਸਿੰਘ, ਤਲਵਿੰਦਰ ਸਿੰਘ, ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ ।