ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ, ਜਸਵੀਰ ਸਿੰਘ ਸ਼ੀਰਾ, ਅਮਨਪ੍ਰੀਤ ਸੋਨੂੰ)ਕੋਰੋਨਾ ਵਾਇਰਸ ਦੇ ਚਲਦਿਆਂ ਇਸ ਵਾਰ ਡੇਰਾ ਮਾਤਾ ਪੰਜਾਬ ਕੌਰ ਦਾ ਸਾਲਾਨਾ ਮੇਲਾਨਹੀਂ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਮਾਤਾ ਪੰਜਾਬ ਕੌਰ ਨੰਗਲ ਅੰਬੀਆਂ ਦੇ ਮੁੱਖ ਸੇਵਾਦਾਰ ਮਹੰਤ ਚੇਤਨ ਦਾਸ ਸ਼ਾਹਕੋਟ ਨੇ ਦੱਸਿਆ ਕਿ ਪੂਰੀ ਦੁਨੀਆਂ ਸਣੇ ਪੰਜਾਬ ਵਿੱਚ ਵੀ ਫੈਲੀ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਅਪ੍ਰੈਲ ਮਹੀਨੇ ਵਿੱਚ ਮਾਤਾ ਪੰਜਾਬ ਕੌਰ ਦਾ ਸਾਲਾਨਾ ਮੇਲਾ ਨਹੀਂ ਮਨਾਇਆ ਮਨਾਇਆ ਜਾਵੇਗਾ।ਤੇ ਕੋਰੋਨਾ ਵਾਇਰਸ ਦੇ ਖਤਮ ਹੋਣ ਤੋਂ ਬਾਅਦ ਮੇਲੇ ਸਬੰਧੀ ਅਗਲੀ ਮਿਤੀ ਦਾ ਐਲਾਨ ਕੀਤਾ ਜਾਵੇਗਾ ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰਹਿ ਕੇ ਮਾਤਾ ਪੰਜਾਬ ਕੌਰ ਦੇ ਨਾਮ ਦਾ ਸਿਮਰਨ ਕਰਨ ਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।