ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਸਬੰਧੀ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਨ ਲਈ ਗੁਰਦਾਸਪੁਰ ਦੇ ਡੀ.ਸੀ. ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ/ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਪ੍ਰਵਾਨਗੀ ਤੋਂ ਬਿਨਾਂ 10 ਅਕਤੂਬਰ ਤੋਂ ਲੈ ਕੇ 30 ਨਵੰਬਰ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ ਤਾਂ ਜੋ ਇਹ ਸਮਾਗਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਣ। ਹੁਕਮਾਂ ਨੂੰ ਨਾ ਮੰਨਣ ਵਾਲੇ ਮੁਲਾਜ਼ਮ ਖਿਲਾਫ਼ ਅਨੁਸ਼ਾਸਨੀ ਕਰਵਾਈ ਕੀਤੀ ਜਾਵੇਗੀ।