* ਬਾਬਾ ਨਾਨਕ ਜੀ ਨੇ ਸਮੁੱਚੀ ਮਨੁੱਖਤਾ ਨੂੰ ਦਿੱਤਾ ਸਾਂਝੀਵਾਲਤਾ ਦਾ ਸੰਦੇਸ – ਬੁੱਗਾ
ਫਗਵਾੜਾ (ਡਾ ਰਮਨ ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰੇ ਮੁਹੱਲਾ ਬਾਬਾ ਗਧੀਆ ਵਿਖੇ ਸਾਹਲੋਂ ਇੰਜੀਨੀਅਰਿੰਗ ਕਾਰਪੋਰੇਸ਼ਨ ਦੇ ਮਾਲਕ ਮੋਹਨ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਚਾਹ, ਪਕੌੜੇ ਅਤੇ ਬਰੈਡ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬੁੱਗਾ ਸਾਬਕਾ ਕੌਂਸਲਰ ਵਿਸ਼ੇਸ਼ ਤੌਰ ਤੇ ਪੁਹੁੰਚੇ। ਉਹਨਾਂ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦੀਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ ਇਸ ਲਈ ਸਾਨੂੰ ਆਪਸ ਵਿਚ ਮਿਲਜੁਲ ਕੇ ਭਾਈਚਾਰਾ ਮਜਬੂਤ ਕਰਨਾ ਚਾਹੀਦਾ ਹੈ। ਨੌਜਵਾਨਾ ਵਲੋਂ ਲੰਗਰ ਦੀ ਸੇਵਾ ਤਨਦੇਹੀ ਨਾਲ ਵਰਤਾਈ ਗਈ। ਇਸ ਮੌਕੇ ਮਾਸਟਰ ਦਵਿੰਦਰ ਸਿੰਘ, ਜਸਬੀਰ ਸਿੰਘ, ਦਲਵੀਰ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਇੰਦਰਜੀਤ ਸਿੰਘ, ਹਰਦੀਪ ਸਿੰਘ, ਗੈਵੀ ਬਸਰਾ, ਜਸਪ੍ਰੀਤ ਸਿੰਘ, ਬਲਜੀਤ ਸਿੰਘ ਬਾਓ, ਬੱਲੂ, ਲਾਡੀ, ਦਵਿੰਦਰ ਅਤੇ ਸੋਨੂੰ ਆਦਿ ਹਾਜਰ ਸਨ।