ਮੁੰਬਈ, 27 ਜੁਲਾਈ 2019 –  ਪਿਛਲੇ 24 ਘੰਟਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਮੁੰਬਈ ‘ਚ ਆਮ ਜਨਜੀਵਨ ਦੇ ਨਾਲ ਨਾਲ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਇਥੇ 18 ਸੈਂਟੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ।

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸ਼ਨੀਵਾਰ ਦੀ ਸਵੇਰ ਇਥੋਂ ਦੀਆਂ 7 ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ 9 ਫਲਾਈਟਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਉਥੇ ਹੀ ਬਾਕੀ ਦੀਆਂ ਫਲਾਈਟਾਂ 30 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਨੇ।