ਬਿਊਰੋ ਰਿਪੋਰਟ-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਦੌਰਾਨ ਟੈਂਟ ਸਿਟੀ, ਲੰਗਰ, ਮੈਡੀਕਲ ਅਤੇ ਐਮਰਜੈਂਸੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ, ਪਾਰਕਿੰਗ ਅਤੇ ਆਵਾਜਾਈ ਵਰਗੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ।