ਪੰਜਾਬ ਭਵਨ, ਚੰਡੀਗੜ੍ਹ ਵਿਖੇ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਸਿੱਖ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਪਾਲ ਦਾ ਸਿੱਖਾਂ ਨਾਲ ਮਜ਼ਬੂਤ ਰਿਸ਼ਤਾ ਹੈ। ਇਸ ਤੋਂ ਪਹਿਲਾਂ ਨੇਪਾਲ ਦੇ ਭਾਰਤੀ ਰਾਜਦੂਤ ਮਾਜੀਵ ਪੁਰੀ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਹੋਣ ਕਰਕੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਪ੍ਰਕਾਸ਼ਿਤ ਕਰਨ ਦਾ ਦੂਤ ਘਰ ਨੂੰ ਇਕ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ। ਇਹ ਕਿਤਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਯਾਤਰਾ ਨਾਲ ਸਬੰਧਤ ਅਸਥਾਨਾਂ, ਮਹਾਨ ਸਿੱਖ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਹੋਏ ਵਿਚਾਰ-ਵਟਾਂਦਰੇ ਅਤੇ ਆਧੁਨਿਕ ਸਮਿਆਂ ਨਾਲ ਸਬੰਧਤ ਜਾਣਕਾਰੀ ’ਤੇ ਆਧਾਰਤ ਹੈ।