ਫਗਵਾੜਾ ( ਡਾ ਰਮਨ /ਅਜੇ ਕੋਛੜ ) ਖਾਲਸਾ ਪੰਥ ਦੇ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਪੰਜਾਬੀਆਂ ਨੂੰ ਸਵੇਰੇ 11 ਵਜੇ ਸਰਬਤ ਦੇ ਭਲੇ ਲਈ ਅਰਦਾਸ ਕਰਨ ਦੀ ਕੀਤੀ ਅਪੀਲ ਤੇ ਅਮਲ ਕਰਦਿਆਂ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਕੁੱਝ ਨਜਦੀਕੀ ਸੀਨੀਅਰ ਕਾਂਗਰਸੀ ਆਗੂਆਂ ਦੇ ਨਾਲ ਘਰ ਦੇ ਨਜਦੀਕ ਬਣੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਤਾਂ ਕਿ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ। ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਵਿਸਾਖੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਪੋ ਆਪਣੇ ਘਰਾਂ ਵਿਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਤੇ ਅਮਲ ਕਰਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨਰੇਸ਼ ਭਾਰਦਵਾਜ, ਚੇਅਰਮੈਨ ਬਲਾਕ ਸੰਮਤੀ ਫਗਵਾੜਾ ਗੁਰਦਿਆਲ ਸਿੰਘ ਭੁਲਾਰਾਈ, ਸੀਨੀਅਰ ਆਗੂ ਵਿਨੋਦ ਵਰਮਾਨੀ, ਸਾਬੀ ਵਾਲੀਆ, ਕਮਲ ਧਾਲੀਵਾਲ, ਸਾਬਕਾ ਕੌਂਸਲਰ ਰਾਮ ਪਾਲ ਉੱਪਲ, ਜਗਜੀਤ ਬਿੱਟੂ, ਗੁਰਦੀਪ ਦੀਪਾ, ਮਦਨ ਮੋਹਨ ਖੱਟੜ, ਅਮਰਜੀਤ ਸਿੰਘ ਗੱਭਰੂ ਸਾਬਕਾ ਪ੍ਰਧਾਨ ਯੂਥ ਕਾਂਗਰਸ ਫਗਵਾੜਾ ਦਿਹਾਤੀ, ਹਨੀ ਧਾਲੀਵਾਲ, ਮਨ ਸ਼ਰਮਾ ਅਤੇ ਗੁਰਜੀਤ ਪਾਲ ਵਾਲੀਆ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਵੀ ਹਾਜਰ ਸਨ।