(ਸਾਹਬੀ ਦਾਸੀਕੇ)

ਸ਼ਾਹਕੋਟ: ਸ਼ਾਹਕੋਟ-ਮਲਸੀਆਂ ਨੈਸ਼ਨਲ ਹਾਈਵੇ ’ਤੇ ਮਲਸੀਆਂ ਵਿਖੇ ਐਤਵਾਰ ਸ਼ਾਮ ਇੱਕ ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਮੁਨੀਸ਼ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਮੁਹੱਲਾ ਰਿਸ਼ੀ ਨਗਰ ਸ਼ਾਹਕੋਟ ਅੱਜ ਸ਼ਾਮ ਕਰੀਬ 7 ਵਜੇ ਆਪਣੇ ਮੋਟਰਸਾਈਕਲ ’ਤੇ ਮਲਸੀਆਂ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ। ਇਸੇ ਦੌਰਾਨ ਸ਼ਾਹਕੋਟ ਵਾਲੇ ਪਾਸੇ ਤੋਂ ਇੱਕ ਛੋਟਾ ਹਾਥੀ ਨੰਬਰ ਪੀ.ਬੀ.08-ਈ.ਜੀ.-3793 ਮਲਸੀਆਂ ਵੱਲ ਆ ਰਿਹਾ ਸੀ। ਜਦ ਦੋਵੇਂ ਵਾਹਨ ਮਲਸੀਆਂ ਵਿਖੇ ਪੁਲਿਸ ਚੌਂਕੀ ਦੇ ਨਜ਼ਦੀਕ ਚੌਂਕ ਪਹੁੰਚੇ ਤਾਂ ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਆਪਸ ਵਿੱਣਚ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਿਆ, ਜਿਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰਾਂ ਸੜਕ ’ਤੇ ਡਿੱਗਾ ਅਤੇ ਗੰਭੀਰ ਜ਼ਖਮੀ ਹੋ ਗਿਆ, ਜਦਕਿ ਛੋਟਾ ਹਾਥੀ ਚਾਲਕ ਆਪਣੀ ਗੱਡੀ ਛੱਡ ਮੌਕੇ ਤੋਂ ਫਰਾਰ ਹੋ ਗਿਆਾ। ਇਸੇ ਦੌਰਾਨ ਉਥੋਂ ਲੰਘ ਰਹੇ ਕਿਸੇ ਰਾਹਗੀਰ ਨੇ ਜ਼ਖਮੀ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਪਹੁੰਚਾਇਆ, ਜਿੱਥੇ ਐਮਰਜੈਂਸੀ ਡਿੳੂਟੀ ’ਤੇ ਮੌਜੂਦ ਡਾਕਟਰ ਰੌਸ਼ਨ ਲਾਲ ਵੱਲੋਂ ਉਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਦੇਖਦਿਆਂ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਜਲੰਧਰ ਰੈਫ਼ਰ ਕਰ ਦਿੱਤਾ। ਇਸ ਸਬੰਯਧੀ ਜਦ ਪੁਲਿਸ ਨੂੰ ਪਤਾ ਲੱਗਾ ਤਾਂ ਮਲਸੀਆਂ ਪੁਲਿਸ ਚੌਂਕੀ ਦੇ ਮੁਲਾਜ਼ਮ ਘਟਨਾ ਸਥਾਨ ’ਤੇ ਪਹੁੰਚੇ, ਜਿਸ ਵੱਲੋਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ’ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।