ਬਿਊਰੋ ਰਿਪੋਰਟ –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘੇ ਦੇ ਇਤਿਹਾਸਕ ਉਦਘਾਟਨ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਉਨ੍ਹਾਂ ਨਾਲ ਇਥੇ ਵੱਖਰੀ ਮੀਟਿੰਗਾਂ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼ੁਭ ਅਵਸਰ ਦੇ ਮੌਕੇ ਤੇ ਮੈਗਾ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।

ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਵਾਂ ਨੇ ਸੂਬਾ ਸਰਕਾਰ ਦੇ ਇਤਿਹਾਸਕ ਜਸ਼ਨਾਂ ਦਾ ਹਿੱਸਾ ਬਣਨ ਦਾ ਸੱਦਾ ਸਵੀਕਾਰ ਕਰ ਲਿਆ ਹੈ ਅਤੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਦੇ ਦੌਰੇ ਨੂੰ ਅੰਤਮ ਰੂਪ ਦਿੱਤਾ ਜਾਵੇਗਾ।