ਗੜ੍ਹਸ਼ੰਕਰ(ਬੀਰਮਪੁਰੀ) ਕਰੋਨਾ ਮਹਾਮਾਰੀ ਨਾਲ ਜਿਥੇ ਪੰਜਾਬ ‘ਚ ਕੇਸਾ ਦਾ ਵਾਧਾ ਹੋ ਰਿਹਾ ੳੁਥੇ ਹੀ ਹੁਸ਼ਿਅਾਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਕਰੋਨਾ ਵਾੲਿਰਸ ਨੇ ਮੁੜ ਦਸਤਕ ਦਿੱਤੀ ਹੇੈ ਜਾਣਕਾਰੀ ਮੁਤਾਬਕ ਪਿੰਡ ਮੋਰਾਵਾਲੀ ‘ਚੋਂ ਇਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਮਿਲਣ ਦੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਕੇ ਆਉਣ ਵਾਲਾ ਟੈਂਪੂ ਟਰੈਵਲਰ ਦਾ ਡਰਾਈਵਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਪ੍ਰਾਇਮਰੀ ਹੈਲਥ ਸੈਂਟਰ ਪੋਸੀ ਤੋਂ ਇੰਚਾਰਜ ਡਾਕਟਰ ਰਘਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਜੀਵਨ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ 15 ਸ਼ਰਧਾਲੂਆਂ ਨੂੰ ਵਾਪਸ ਲੈ ਕੇ ਆਇਆ ਸੀ ਅਤੇ ਉਸੇ ਦਿਨ ਕੁੱਲ 35 ਸੈਂਪਲ ਪਿੰਡ ਮੋਰਾਂਵਾਲੀ ਤੋਂ ਲਏ ਗਏ ਸਨ। ਹੁਣ ਉਕਤ ਡਰਾਈਵਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ।