ਫਗਵਾੜਾ (ਡਾ ਰਮਨ)

ਯੂਥ ਅਕਾਲੀ ਨੇਤਾ ਅਤੇ ਸਾਬਕਾ ਚੇਅਰਮੈਨ ਜਿਲਾ ਪ੍ਰੀਸ਼ਦ ਕਪੂਰਥਲਾ ਯੁਵਰਾਜ ਭੁਪਿੰਦਰ ਸਿੰਘ ਨੂੰ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਜਿੱਲਾ ਕਪੂਰਥਲਾ ਦਾ ਪ੍ਰਧਾਨ ਬਣਾਏ ਜਾਣ ਤੋ ਬਾਅਦ ਜ਼ਿੱਲੇ ਭਰ ਤੇ ਅਕਾਲੀ ਵਰਕਰਾਂ ਖ਼ਾਸਕਰ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਸ਼ਹਿਰੀ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਅਤੇ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਦੇਹਾਤੀ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਨੇ ਉਚੇਚੇ ਤੌਰ ਤੇ ਮਿਲ ਕੇ ਯੁਵਰਾਜ ਭੁਪਿੰਦਰ ਸਿੰਘ ਨੂੰ ਜਿੱਲਾ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੁਰਾਣਾ ਅਤੇ ਖੋਜੇਵਾਲ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਵਿਰਾਸਤੀ ਖੇਡਾਂ ਵਿਚੋਂ ਇੱਕ ਹੈ ਅਤੇ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਇਸ ਨੂੰ ਵਿਸ਼ਵ ਪੱਧਰ ਤੇ ਪਛਾਣ ਦਿਵਾਉਣ ਲਈ ਵਰਲਡ ਕਬੱਡੀ ਕੱਪ ਦੀ ਸ਼ੁਰੂਆਤ ਕੀਤੀ ਸੀ। ਉਨਾਂ ਆਸ ਪ੍ਰਗਟਾਈ ਕਿ ਯੁਵਰਾਜ ਭੁਪਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਜਿਲੇ ਭਰ ਵਿਚ ਕਬੱਡੀ ਨੂੰ ਇੱਕ ਖ਼ਾਸ ਮੁਕਾਮ ਮਿਲੇਗਾ। ਖੁਰਾਣਾ ਅਤੇ ਖੋਜੇਵਾਲ ਨੇ ਯੁਵਰਾਜ ਭੁਪਿੰਦਰ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ,ਸਾਬਕਾ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ। ਉਨਾਂ ਕਿਹਾ ਕਿ ਜ਼ਿਲੇ ਦੇ ਸਮੁੱਚੇ ਅਕਾਲੀ ਆਗੂ ਅਤੇ ਵਰਕਰ ਯੁਵਰਾਜ ਭੁਪਿੰਦਰ ਸਿੰਘ ਨੂੰ ਸਹਿਯੋਗ ਦੇਣਗੇ ਤਾਂ ਜੋ ਕਬੱਡੀ ਨੂੰ ਪ੍ਰਫੁਲਿਤ ਕਰਨ ਲਈ ਉਹ ਬਡਾ ਹੰਭਲਾ ਮਾਰ ਸਕਣ। ਉਨਾਂ ਦੇ ਨਾਲ ਦਲਜੀਤ ਸਿੰਘ ਬਸਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਕਪੂਰਥਲਾ,ਰਮਨਦੀਪ ਸਿੰਘ ਬੇਗੋਵਾਲ ਆਦਿ ਮੌਜੂਦ ਸਨ। ਇਸ ਮੌਕੇ ਜ਼ੋਰਾਵਰ ਸਿੰਘ ਢਿੱਲੋਂ ਨੂੰ ਖ਼ਜ਼ਾਨਚੀ ਬਣਨ ਤੇ ਵਧਾਈ ਦਿੱਤੀ।