Home Punjabi-News ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੁੰ ਮਿਲੇ ਜ਼ਿਲ੍ਹਾ ਯੂਥ...

ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੁੰ ਮਿਲੇ ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ

* ਨੌਜਵਾਨਾਂ ਨੂੰ ਨਵੀਂ ਸੇਧ ਦੇਣ ਲਈ ਵਚਨਬੱਧ ਯੂਥ ਕਾਂਗਰਸ ਪੰਜਾਬ
ਫਗਵਾੜਾ (ਡਾ ਰਮਨ ) ਜ਼ਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਪ੍ਰਧਾਨ ਸੌਰਵ ਖੁੱਲਰ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਅੰਗਦ ਦੱਤਾ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ (ਸ਼ਹਿਰੀ) ਵੀ ਸਨ ਅਤੇ ਮੀਟਿੰਗ ਵਿਚ ਯੂਥ ਕਾਂਗਰਸ ਪੰਜਾਬ ਦੇ ਸਕੱਤਰ ਮੁਜੱਮਿਲ ਅਲੀ ਖਾਨ ਵੀ ਉਚੇਰੇ ਤੌਰ ਤੇ ਹਾਜਰ ਰਹੇ। ਇਸ ਮੁਲਾਕਾਤ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੌਰਵ ਖੁੱਲਰ ਨੇ ਦੱਸਿਆ ਕਿ ਇਹ ਮੀਟਿੰਗ ਨੌਜਵਾਨਾਂ ਦੀ ਭਲਾਈ ਨਾਲ ਜੁੜੇ ਕੁਝ ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਕੀਤੀ ਗਈ ਜੋ ਕਿ ਬਹੁਤ ਹੀ ਲਾਹੇਵੰਦ ਰਹੀ। ਉਹਨਾਂ ਦੱਸਿਆ ਕਿ ਬਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਮਿਹਨਤ ਕਰਨ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਹਿਤ ਪ੍ਰੇਰਿਤ ਕਰਨ ਪ੍ਰਤੀ ਗੰਭੀਰ ਹਨ ਅਤੇ ਜ਼ਿਲ੍ਹਾ ਕਪੂਰਥਲਾ ਯੂਥ ਕਾਂਗਰਸ ਉਹਨਾਂ ਦੇ ਇਸ ਉਪਰਾਲੇ ਵਿਚ ਪੂਰੀ ਤਰ੍ਹਾਂ ਸਾਥ ਦੇਵੇਗੀ। ਇਸ ਦੌਰਾਨ ਉਹਨਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਨੌਜਵਾਨ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਕੋਵਿਡ-19 ਲਾਕਡਾਉਨ ਪੀਰੀਅਡ ਦੌਰਾਨ ਵਿਦਿਅਕ ਅਦਾਰੇ ਬੰਦ ਹੋਣ ਕਾਰਨ ਸਮਾਰਟ ਫੋਨ ਤੋਂ ਬਿਨਾਂ ਆਨਲਾਈਨ ਪੜ੍ਹਾਈ ਤੋਂ ਵਾਂਝੇ ਗਰੀਬ ਪਰਿਵਾਰਾਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।