(ਸਾਹਬੀ ਦਾਸੀਕੇ)

ਸ਼ਾਹਕੋਟ: ਮਲਸੀਆਂ,ਕਰੋਨਾ ਵਾਇਰਸ ਕਾਰਨ ਰਹੇਲੂ ਗੋਤ ਦੇ ਜਠੇਰਿਆਂ ਦੇ ਮੇਲੇ ਦਾ ਪ੍ਰੋਗਰਾਮ ਇਸ ਵਾਰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਨੇ ਦੱਸਿਆ ਕਿ ਇਹ ਮੇਲਾ 23 ਮਾਰਚ ਦਿਨ ਸੋਮਵਾਰ ਨੂੰ ਕਰਵਾਇਆ ਜਾਣਾ ਸੀ, ਪਰ ਸੰਗਤਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਸਰਕਾਰ ਤੇ ਪ੍ਰਸ਼ਾਸਨ ਦੀ ਸਲਾਹ ਨਾਲ ਪ੍ਰਬੰਧਕ ਕਮੇਟੀ ਨੇ ਮੇਲਾ ਕਰਵਾਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ, ਜਿਸ ਕਾਰਨ ਇਸ ਵਾਰ ਮੇਲਾ ਨਹੀਂ ਹੋਵੇਗਾ।