ਫਗਵਾੜਾ (ਡਾ ਰਮਨ /ਅਜੇ ਕੋਛੜ)
ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕਰਦਿਆਂ ਰਾਈਸ ਸ਼ੈਲਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲੇ
ਰੱਖਣਗੇ। ਕਰਫਿੳੂ ਦੌਰਾਨ ਰਾਈਸ ਸ਼ੈਲਰ ’ਤੇ ਆਉਣ-ਜਾਣ ਲਈ ਹਰੇਕ ਰਾਈਸ ਸ਼ੈਲਰ ਮਾਲਕ ਆਪਣਾ ਅਤੇ ਆਪਣੇ ਮੁਨਸ਼ੀ ਦਾ ਮੂਵਮੈਂਟ ਜਾ ਕਰਫਿੳੂ ਪਾਸ ਆਨਲਾਈਨ ਲਿੰਕ https://epasscovid19.pais.net.in/ ਤੋਂ ਬਣਵਾ ਸਕਦੇ ਹਨ। ਰਾਈਸ ਸ਼ੈਲਰ ਦੀ ਲੇਬਰ ਸ਼ੈਲਰ ਵਿਚ ਹੀ ਰਹੇਗੀ ਅਤੇ ਰਾਈਸ ਸ਼ੈਲਰ ਦੇ ਮਾਲਕ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਲੇਬਰ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕਰੇ। ਲੇਰ ਦੀ ਰਿਹਾਇਸ਼ ਦੇ ਪ੍ਰਬੰਧ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਲਈ ਭਾਰਤ ਸਰਕਾਰ/ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਉਹ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਯਕੀਨੀ ਬਣਾਉਣਗੇ।