ਫਗਵਾੜਾ (ਡਾ ਰਮਨ, ਅਜੈ ਕੋਛੜ) ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 643 ਵਾਂ ਜਨਮ ਦਿਹਾੜਾ ਮਨਾਇਆ ਗਿਆ ੲਿਸ ਮੌਕੇ ਅਮ੍ਰਿਤ ਬਾਣੀ ਦਾ ਪਾਠ ਕਰਵਾਇਆ ਗਿਆ ਪਾਠ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਕੀਤਾ ਗਿਆ ਕੀਰਤਨ ਤੋਂ ਬਾਅਦ ਉੱਘੇ ਧਰਮ ਪ੍ਰਚਾਰਕ ਬੰਗੜ ਬ੍ਰਦਰਜ਼ ਵਲੋਂ ਸੰਗਤਾਂ ਨਾਲ ਗੁਰਬਾਣੀ ਵਿਚਾਰ ਸਾਂਝੇ ਕੀਤੇ ਇਸ ਮੌਕੇ ਮੁੱਖ ਮਹਿਮਾਨ ਉੱਘੇ ਸਮਾਜ ਸੇਵਕ ਜੋਗਿੰਦਰ ਸਿੰਘ ਮਾਨ ਚੈਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਤੋਂ ਸੰਗਤਾ ਨੂੰ ਜਾਣੂ ਕਰਵਾਇਆ ਇਸ ਮੌਕੇ ਪ੍ਰਿੰਸੀਪਲ ਡਾ ਸੁਰਿੰਦਰਜੀਤ ਕੌਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ ਪਾਤ ਦੇ ਖਿਲਾਫ ਆਵਾਜ਼ ਉਠਾਈ ਮਨਪ੍ਰੀਤ ਕੌਰ ਭੋਗਲ ਚੈਅਰਪਰਸਨ ਰਾਮਗੜ੍ਹੀਆ ਐਜੂਕੇਸ਼ਨ ਕੋਂਸਲ ਨੇ ਕਾਲਜ ਦੇ ਪ੍ਰਿੰਸੀਪਲ ਡਾ ਸੁਰਿੰਦਰਜੀਤ ਕੌਰ , ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ