ਫਗਵਾੜਾ 19 ਮਾਰਚ ( ਡਾ ਰਮਨ/ਅਜੇ ਕੋਛੜ) ਦੁਨੀਆ ਭਰ ਵਿਚ ਤੇਜੀ ਨਾਲ ਫੈਲ ਰਹੇ ਕੋਰਾਨਾ ਵਾਇਰਸ ਤੋਂ ਬਚਾਅ ਲਈ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਬਾਂਸਾਵਾਲਾ ਬਾਜਾਰ ‘ਚ ਲੋਕਾਂ ਨੂੰ ਫੇਸ ਮਾਸਕ ਵੰਡੇ ਗਏ। ਇਸ ਤੋਂ ਇਲਾਵਾ ਲੋਕਾਂ ਨੂੰ ਕੋਵਿਡ-19 ਕੋਰੋਨਾ ਵਾਇਰਸ ਤੋਂ ਬਚਾਅ ਲਈ ਇਸਤੇਮਾਲ ‘ਚ ਲਿਆਂਦੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਸੁਚੇਤ ਕੀਤਾ। ਇਸ ਦੌਰਾਨ ਲਾਇਨਜ ਕਲੱਬ 321-ਡੀ ਦੇ ਪਾਸਟ ਡਿਸਟ੍ਰਿਕਟ ਪ੍ਰੈਜੀਡੈਂਟ ਲਾਇਨ ਪਰਮਜੀਤ ਸਿੰਘ ਚਾਵਲਾ ਅਤੇ ਵਾਈਸ ਡਿਸਟ੍ਰਿਕਟ ਗਵਰਨਰ ਹਰਦੀਪ ਸਿੰਘ ਖੜਕਾ ਵਿਸ਼ੇਸ਼ ਤੌਰ ਤੇ ਪੁੱਜੇ। ਉਨ•ਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਅੱਜ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਅਤੇ ਪੂਰੀ ਦੁਨੀਆ ਦਹਿਸ਼ਤ ਵਿਚ ਹੈ। ਇਸ ਲਈ ਕੋਰੋਨਾ ਵਾਇਰਸ ਤੇ ਕਾਬੂ ਪਾਉਣ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਉਪਰਾਲਾ ਕਰਨ ਦੀ ਲੋੜ ਹੈ। ਉਨ•ਾਂ ਗੁਰਦੀਪ ਸਿੰਘ ਕੰਗ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਖਾਸ ਤੌਰ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਹੇਠ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਪਣਾ ਉੱਚਾ ਤੇ ਵੱਖਰਾ ਸਥਾਨ ਬਣਾਇਆ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਅੱਜ ਕਰੀਬ 500 ਫੇਸ ਮਾਸਕ ਵੰਡੇ ਗਏ ਹਨ ਅਤੇ ਜਦੋਂ ਤੱਕ ਕੋਰੋਨਾ ਵਾਇਰਸ ਤੇ ਕਾਬੂ ਨਹੀਂ ਪਾ ਲਿਆ ਜਾਂਦਾ ਕਲੱਬ ਵਲੋਂ ਇਸ ਤਰ•ਾਂ ਦੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਲਾਇਨ ਅਤੁਲ ਜੈਨ, ਲਾਇਨ ਅਮਿਤ ਕੁਮਾਰ ਆਸ਼ੂ, ਲਾਇਨ ਜੁਗਲ ਬਵੇਜਾ, ਲਾਇਨ ਅਮਰਜੀਤ ਸਿੰਘ ਬਸੂਟਾ, ਲਾਇਨ ਰਮਨ ਨਹਿਰਾ, ਲਾਇਨ ਸੁਮਿਤ ਭੰਡਾਰੀ, ਲਾਇਨ ਸੁਨੀਲ ਢੀਂਗਰਾ, ਲਾਇਨ ਜਗਦੀਸ਼ ਕੁਮਾਰ, ਲਾਇਨ ਸੁਖਵਿੰਦਰ ਸਿੰਘ, ਲਾਇਨ ਹੇਮਰਾਜ, ਲਾਇਨ ਵਿਪਨ ਕੁਮਾਰ, ਲਾਇਨ ਸੰਜੀਵ ਲਾਂਬਾ, ਲਾਇਨ ਸੰਜੀਵ ਸੂਰੀ ਤੋਂ ਇਲਾਵਾ ਪ੍ਰਿੰਸੀਪਲ ਰਣਜੀਤ ਗੋਗਨਾ, ਹੈਪੀ ਮਲ•ਣ, ਅਸ਼ਵਨੀ ਬਘਾਣੀਆ, ਵਿਜੇ ਅਰੋੜਾ ਆਦਿ ਹਾਜਰ ਸਨ।