ਲੁਧਿਆਣਾ, 17 ਸਤੰਬਰ 20
(ਹੇਮਰਾਜ, ਨਰੇਸ਼ ਕੁਮਾਰ)
ਲੁਧਿਆਣਾ ਵਿੱਚ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਪਹੁੰਚੇ ਸੁਨੀਲ ਜਾਖੜ ਨੇ ਬੀਬੀ ਹਰਸਿਮਰਤ ਕੌਰ ਬਾਦਲ ਤੇ ਤੰਜ ਕਸਦਿਆਂ ਅਸਤੀਫੇ ਨੂੰ ਰਾਜਨੀਤੀ ਦੱਸਿਆ ਅਤੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਖੇਤੀ ਬਾੜੀ ਆਰਡੀਨੈਂਸ ਦੇ ਵਕੀਲ ਬਣੇ ਹੋਏ ਸਨ ਅਤੇ ਕਹਿ ਰਹੇ ਸਨ ਇਸ ਨਾਲ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਹੁਣ ਵੋਟ ਬੈਂਕ ਨੂੰ ਵੇਖਦੇ ਹੋਏ ਇਹ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ ਅਤੇ ਉਥੇ ਹੀ ਉਨ੍ਹਾਂ ਨੇ ਨਰਿੰਦਰ ਮੋਦੀ ਤੇ ਵੀ ਨਿਸ਼ਾਨਾ ਕਸਿਆ ਅਤੇ ਕਿਹਾ ਕਿ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਕਿਸਾਨਾਂ ਵਿਰੋਧੀ ਹੈ ਅਤੇ ਉਥੇ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਵਿਧਾਇਕ ਕੁਲਜੀਤ ਨਾਗਰ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਜਾਵੇਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨਾਂ ਵੱਲੋਂ ਦਿੱਤਾ ਗਿਆ ਅਸਤੀਫਾ ਕਿਸਾਨਾਂ ਦੇ ਹੱਕ ਵਿੱਚ ਅਤੇ ਕਿਸਾਨਾਂ ਦਾ ਦੁੱਖ ਸਮਝਦੇ ਹੋਏ ਦਿੱਤਾ ਗਿਆ ਹੈ ।