ਫਗਵਾੜਾ(ਡਾ ਰਮਨ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿੰਡਾਂ ‘ਚ ਕੀਤੇ ਪ੍ਰਬੰਧਾਂ ਅਤੇ ਲੋਕਾਂ ਨੂੰ ਤਾਲਾਬੰਦੀ ਨਾਲ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜਾ ਲੈਣ ਲਈ ਪਿੰਡ ਬੋਹਾਨੀ, ਜਗਪਾਲਪੁਰ, ਦੁੱਗਾਂ, ਬਬੇਲੀ ਅਤੇ ਸੀਕਰੀ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਉਪ ਚੇਅਰਮੈਨ ਜਗਜੀਵਨ ਰਾਮ, ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਸਤਬੀਰ ਸਿੰਘ ਸਾਬੀ ਵਾਲੀਆ ਮਾਰਕਿਟ ਕਮੇਟੀ ਮੈਂਬਰ ਜਗਜੀਤ ਬਿੱਟੂ ਵੀ ਸਨ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਲੋੜਵੰਦ ਗਰੀਬ ਪਰਿਵਾਰ ਜੋ ਲੋਕਡਾਉਨ ਕਰਫਿਉ ਨਾਲ ਸਭ ਤੋਂ ਜਿਆਦਾ ਪ੍ਰਭਾਵਿਤ ਹੋਏ ਹਨ ਉਹਨਾ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਇਸ ਮੋਕੇ ਸਰਪੰਚ ਅਮਰੀਕ ਸਿੰਘ ਸੀਕਰੀ, ਸੇਵਾ ਸਿੰਘ ਸੀਕਰੀ, ਜਸਵੰਤ ਸਿੰਘ ਨੀਟਾ, ਬਿੱਲਾ ਬੋਹਾਨੀ, ਪ੍ਰਕਾਸ਼ੋ ਆਦਿ ਹਾਜਰ ਸਨ।