ਸ਼ਾਹਕੋਟ, 24 ਮਾਰਚ (ਸਾਹਬੀ ਦਾਸੀਕੇ ਅਮਨਪ੍ਰੀਤ ਸੋਨੂੰ)

ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ’ਚ ਕਰਫ਼ਿੳੂ ਦੌਰਾਨ ਲੋਕਾਂ ਤੋਂ ਮਿਲ ਰਹੇ ਸਹਿਯੋਗ ਨਾਲ ਇਸ ਵਾਇਰਸ ਦਾ ਜਲਦੀ ਖਾਤਮਾ ਹੋ ਜਾਵੇਗਾ। ਇਹ ਪ੍ਰਗਟਾਵਾ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਨੇ ਅੱਜ ਇਲਾਕੇ ਦੀ ਸ਼ਾਂਤਮਈ ਸਥਿਤੀ ਬਾਰੇ ਜ਼ਿਕਰ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਰਫ਼ਿੳੂ ਦੌਰਾਨ ਲੋਕਾਂ ਨੂੰ ਕੁੱਝ ਮੁਸ਼ਕਿਲਾਂ ਦਾ ਸਾਹਮਣਾ ਜ਼ਰੂਰ ਕਰਨਾ ਪੈ ਰਿਹਾ ਹੈ, ਪਰ ਇਹ ਸਭ ਲੋਕਾਂ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਹੁਣ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿਚ ਵੀ ਲੋਕ ਇਸ ਕਰਫ਼ਿੳੂ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਨਾਲ ਪੂਰਾ ਸਾਥ ਦੇ ਰਹੇ ਹਨ। ਉਨਾਂ ਕਿਹਾ ਕਿ ਕੁੱਝ ਦਿਨਾਂ ਦੀ ਗੱਲ ਹੈ, ਉਸ ਤੋਂ ਬਾਅਦ ਜ਼ਿੰਦਗੀ ਆਮ ਵਾਂਗ ਹੋ ਜਾਵੇਗੀ। ਇਹ ਸਭ ਕੁੱਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ। ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਜੋ ਵੀ ਰਿਆਇਤਾਂ ਦਿੱਤੀਆਂ ਜਾਣਗੀਆਂ, ਉਨਾਂ ਨੂੰ ਉਸੇ ਵੇਲੇ ਲਾਗੂ ਕਰ ਦਿੱਤਾ ਜਾਵੇਗਾ।