ਸਾਹਬੀ ਦਾਸੀਕੇ ਸ਼ਾਹਕੋਟੀ, ਜਸਵੀਰ ਸੀਰਾ

ਸ਼ਾਹਕੋਟ ਮਲਸੀਆਂ ,ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਡੀ.ਐਸ.ਪੀ. ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਨਾਂ ਵਿੱਚ ਸਬ ਡਵੀਜ਼ਨ ਸ਼ਾਹਕੋਟ ਦੇ ਡੀ.ਐਸ.ਪੀ. ਸ੍ਰ. ਪਿਆਰਾ ਸਿੰਘ ਥਿੰਦ ਦਾ ਤਬਾਦਲਾ ਜਲੰਧਰ ਵਿਖੇ ਹੋਣ ਕਾਰਨ ਉਨਾਂ ਦੀ ਜਗਾਂ ਬਰਨਾਲਾ ਤੋਂ ਬਦਲ ਕੇ ਆਏ ਸ੍ਰ. ਵਰਿੰਦਰਪਾਲ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਵਿਖੇ ਬਤੌਰ ਡੀ.ਐਸ.ਪੀ. ਆਪਣਾ ਚਾਰਜ਼ ਸੰਭਾਲ ਲਿਆ ਹੈ। ਇਸ ਮੌਕੇ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਸੁਰਿੰਦਰ ਕੁਮਾਰ ਕੰਬੋਜ਼ ਦੀ ਅਗਵਾਈ ’ਚ ਮੁਲਾਜ਼ਮਾਂ ਵੱਲੋਂ ਨਵੇਂ ਆਏ ਡੀ.ਐਸ.ਪੀ. ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਵਰਿੰਦਰਪਾਲ ਸਿੰਘ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਚੰਗੇ ਅਕਸ ਵਾਲੇ ਵਿਅਕਤੀਆਂ ਨੂੰ ਉਨਾਂ ਦੇ ਦਫ਼ਤਰ ਵਿੱਚ ਪੂਰਾ ਮਾਣ-ਸਤਿਕਾਰ ਮਿਲੇਗਾ। ਉਨਾਂ ਕਿਹਾ ਕਿ ਲੋਕ ਪੁਲਿਸ ਨੂੰ ਬਣਦਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਉਨਾਂ ਨਾਲ ਸੰਪਰਕ ਕਰ ਸਕਦਾ ਹੈ।