(ਅਜੈ ਕੋਛੜ)
ਫਗਵਾੜਾ 25 ਜਨਵਰੀ

ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਹਦਾਇਤ ਤੇ ਅਮਲ ਕਰਦਿਆਂ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵਲੋਂ ਪੰਜਾਬ ਵਿਚ ਪਾਰਟੀ ਵਰਕਰਾਂ ਅਤੇ ਸਰਕਾਰ ਦਰਮਿਆਨ ਵਧੀਆ ਤਾਲਮੇਲ ਬਨਾਉਣ ਦੇ ਮਕਸਦ ਨਾਲ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਦਾ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੀ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਸਵਾਗਤ ਕੀਤਾ ਹੈ। ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ ਇਸ ਕਮੇਟੀ ‘ਚ ਸ਼ਾਮਲ ਕੀਤੇ ਗਏ ਪੰਜਾਬ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹੁਸ਼ਿਆਰਪੁਰ ਵਿਖੇ ਮੁਲਾਕਾਤ ਕਰਕੇ ਸ਼ੁੱਭ ਇੱਛਾਵਾਂ ਦੇਣ ਉਪਰੰਤ ਫਗਵਾੜਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਰਾਜੂ ਨੇ ਦੱਸਿਆ ਕਿ ਕੇਂਦਰੀ ਲੀਡਰਸ਼ਿਪ ਵਲੋਂ ਏ.ਆਈ.ਸੀ.ਸੀ. ਇੰਚਾਜਰ ਸ੍ਰੀਮਤੀ ਆਸ਼ਾ ਕੁਮਾਰੀ ਨੂੰ ਕਮੇਟੀ ਦਾ ਚੇਅਰ ਪਰਸਨ ਨਿਯੁਕਤ ਕੀਤਾ ਗਿਆ ਹੈ। ਜਦਕਿ ਮੈਂਬਰਾਂ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਜਨਰਲ ਸਕੱਤਰ ਸ੍ਰੀਮਤੀ ਅੰਬਿਕਾ ਸੋਨੀ, ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ, ਸੁਰਿੰਦਰ ਸ਼ਾਮ ਅਰੋੜਾ, ਸੁਖਜਿੰਦਰ ਸਿੰਘ ਸਰਕਾਰੀਆ, ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਪੀ.ਪੀ.ਸੀ.ਸੀ. ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਕੁਲਜੀਤ ਨਾਗਰਾ ਅਤੇ ਵਿਧਾਇਕ ਗੁਰਕੀਰਤ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪਾਰਟੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਹ ਕਮੇਟੀ ਹਰ ਪਾਰਟੀ ਵਰਕਰ ਦੀ ਗੱਲ ਨੂੰ ਸਰਕਾਰ ਤਕ ਪਹੁੰਚਾਏਗੀ ਅਤੇ ਵਰਕਰਾਂ ਵਿਚ ਕਿਸੇ ਤਰ•ਾਂ ਦੀ ਨਾਰਾਜਗੀ ਦੀ ਗੁੰਜਾਇਸ਼ ਨਹੀਂ ਰਹੇਗੀ। ਸ੍ਰੀ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕਰਨ ਵਾਲਿਆਂ ‘ਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਫਗਵਾੜਾ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ ਕੌਂਸਲਰ, ਸੂਬਾ ਸਕੱਤਰ ਅਵਤਾਰ ਸਿੰਘ ਸਰਪੰਚ ਪੰਡਵਾ, ਜਿਲ•ਾ ਯੂਥ ਪ੍ਰਧਾਨ ਸੌਰਵ ਖੁੱਲਰ, ਕੌਂਸਲਰ ਬੰਟੀ ਵਾਲੀਆ, ਕਮਲਦੀਪ ਕੰਮਾ ਹਲਕਾ ਇੰਚਾਰਜ ਲੋਕਸਭਾ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਜਗਜੀਵਨ ਖਲਵਾੜਾ ਸਰਪੰਚ, ਅਜੈਬ ਸਿੰਘ ਨੰਬਰਦਾਰ ਆਦਿ ਹਾਜਰ ਸਨ।
ਤਸਵੀਰ – ਤਾਲਮੇਲ ਕਮੇਟੀ ਮੈਂਬਰ ਅਤੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਂਟ ਕਰਦੇ ਹੋਏਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਿਲ•ਾ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ, ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਅਵਤਾਰ ਸਿੰਘ ਪੰਡਵਾ ਆਦਿ।