ਫਗਵਾੜਾ ( ਡਾ ਰਮਨ ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਫਗਵਾੜਾ ਹਲਕੇ ਦੇ ਪਿੰਡ ਜਗਤਪੁਰ ਜੱਟਾਂ ਦੀ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦੇ ਕੰਮ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਹਨਾਂ ਮੰਡੀਆਂ ਵਿਚ ਸਰਕਾਰੀ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਾਰੀਆਂ ਮੰਡੀਆਂ ਵਿਚ ਕਿਸਾਨਾ ਲਈ ਉੱਚ ਪੱਧਰੇ ਪ੍ਰਬੰਧ ਕੀਤੇ ਹਨ। ਕੋਰੋਨਾ ਵਾਇਰਸ ਸਬੰਧੀ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤੇ ਕਿਸਾਨਾ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਆਫਤ ਨੂੰ ਦੇਖਦੇ ਹੋਏ ਮਾਰਕਿਟ ਕਮੇਟੀ ਦਫਤਰ ਤੋਂ ਟੋਕਨ ਪ੍ਰਾਪਤ ਕਰਨ ਉਪਰੰਤ ਆੜ•ਤੀਆਂ ਵਲੋਂ ਸੱਦੇ ਜਾਣ ‘ਤੇ ਹੀ ਫਸਲ ਲੈ ਕੇ ਮੰਡੀ ਵਿਚ ਆਉਣ ਤਾਂ ਜੋ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਮਾਰਕਿਟ ਕਮੇਟੀ ਦੇ ਸਕੱਤਰ ਗੁਰਇਕਬਾਲ ਸਿੰਘ, ਸੀਨੀਅਰ ਆਗੂ ਵਿਨੋਦ ਵਰਮਾਨੀ, ਸੰਤੋਸ਼ ਰਾਣੀ ਸਰਪੰਚ, ਜਸਵੰਤ ਸਿੰਘ ਨੀਟਾ, ਸੁਭਾਸ਼ ਚੰਦਰ, ਸੋਮਨਾਥ ਨੰਬਰਦਾਰ ਅਤੇ ਜੀ.ਓ.ਜੀ. ਮੱਖਣ ਸਿੰਘ ਆਦਿ ਹਾਜਰ ਸਨ।