* ਬਰਸਾਤ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਨਹਿਰਾਂ ਦੀ ਸਫਾਈ ਦਾ ਕੰਮ
ਫਗਵਾੜਾ 15 ਜੂਨ ( ਅਜੈ ਕੋਛੜ ) ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਖਲਵਾੜਾ ਵਿਖੇ ਡਰੇਨ ਦੀ ਸਫਾਈ ਦੇ ਕੰਮ ਦਾ ਸ਼ੁਭ ਆਰੰਭ ਕਰਵਾਇਆ। ਇਸ ਦੌਰਾਨ ਉਨ•ਾਂ ਦੱਸਿਆ ਕਿ ਈਸਟਰਨ ਨਹਿਰ ਦੀ ਸਫਾਈ ਜੰਗੀ ਪੱਧਰ ਤੇ ਕਰਵਾਈ ਜਾ ਰਹੀ ਹੈ। ਬਰਸਾਤਾਂ ਤੋਂ ਪਹਿਲਾਂ ਕੰਮ ਮੁਕੰਮਲ ਕਰ ਲਿਆ ਜਾਵੇਗਾ। ਜਿਸ ਜਗ•ਾ ਤੇ ਮਸ਼ੀਨ ਨਾਲ ਸਫਾਈ ਸੰਭਵ ਨਹੀਂ ਉੱਥੇ ਮਗਨਰੇਗਾ ਕਾਮਿ•ਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਹਨਾਂ ਕਿਹਾ ਕਿ ਪਿਛਲੇ ਦੋ ਮਹੀਨੇ ਬੇਸ਼ਕ ਕੋਵਿਡ-19 ਕੋਰੋਨਾ ਆਫਤ ਕਾਰਨ ਲਾਗੂ ਲਾਕਡਾਉਨ ਅਤੇ ਕਰਫਿਉ ਦੇ ਚਲਦੇ ਵਿਕਾਸ ਦੇ ਕੰਮ ਪ੍ਰਭਾਵਿਤ ਰਹੇ ਪਰ ਹੁਣ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਮੁੜ ਵਿਕਾਸ ਦੇ ਕੰਮਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਹਨਾਂ ਦੀ ਮੁਢਲੀ ਪ੍ਰਾਥਮਿਕਤਾ ਹੈ। ਪਿੰਡਾਂ ਦੇ ਵਿਕਾਸ ਵਿਚ ਫੰਡ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕਿਟ ਕਮੇਟੀ ਫਗਵਾੜਾ ਦੇ ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਰੂਪ ਲਾਲ ਬਲਾਕ ਸੰਮਤੀ ਮੈਂਬਰ, ਆਗਿਆ ਪਾਲ ਸਰਪੰਚ ਖਲਵਾੜਾ, ਓਮ ਪ੍ਰਕਾਸ਼ ਸਰਪੰਚ ਵਜੀਦੋਵਾਲ, ਗੁਲਜਾਰ ਸਿੰਘ ਸਰਪੰਚ ਅਕਾਲਗੜ•, ਕਸ਼ਮੀਰੀ ਲਾਲ, ਦਰਸ਼ਨ ਲਾਲ, ਕਾਕਾ, ਹਰਬੰਸ ਲਾਲ, ਮਾਸਟਰ ਗਿਆਨ ਚੰਦ, ਅਵਤਾਰ ਸੈਣੀ, ਜਗਜੀਤ ਬਿੱਟੂ, ਗੁਰਜੀਤ ਪਾਲ ਵਾਲੀਆ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ, ਅਮਰਿੰਦਰ ਸਿੰਘ ਕੂਨਰ ਆਦਿ ਹਾਜਰ ਸਨ।