ਫਗਵਾੜਾ ( ਡਾ ਰਮਨ ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਫਗਵਾੜਾ ਦੀ ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦੇ ਕੰਮ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਹਨਾਂ ਮੰਡੀਆਂ ਵਿਚ ਸਰਕਾਰੀ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਮੰਡੀਆਂ ਵਿਚ ਕਿਸਾਨਾ ਲਈ ਉੱਚ ਪੱਧਰੇ ਪ੍ਰਬੰਧ ਕੀਤੇ ਹਨ। ਕੋਰੋਨਾ ਵਾਇਰਸ ਆਫਤ ਦੀ ਵਜ੍ਹਾ ਨਾਲ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਕੁੱਝ ਨਿਰਦੇਸ਼ਾਂ ਦੀ ਸਾਵਧਾਨੀ ਪੂਰਵਕ ਪਾਲਣਾ ਕਰਨ ਤੇ ਕਿਸਾਨਾ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਆਫਤ ਨੂੰ ਦੇਖਦੇ ਹੋਏ ਮਾਰਕਿਟ ਕਮੇਟੀ ਦਫਤਰ ਤੋਂ ਟੋਕਨ ਪ੍ਰਾਪਤ ਕਰਨ ਉਪਰੰਤ ਆੜਤੀਆ ਵਲੋਂ ਸੱਦੇ ਜਾਣ ‘ਤੇ ਹੀ ਫਸਲ ਲੈ ਕੇ ਮੰਡੀ ਵਿਚ ਆਉਣ ਤਾਂ ਜੋ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਏ.ਡੀ.ਸੀ. ਰਾਜੀਵ ਵਰਮਾ, ਏ.ਐਫ.ਐਸ.ਓ. ਅਸ਼ੋਕ ਕੁਮਾਰ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਫੂਡ ਸਪਲਾਈ ਇੰਸਪੈਕਟਰ ਦਮਨਜੀਤ ਸਿੰਘ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਸਾਬਕਾ ਬਲਾਕ ਸ਼ਹਿਰੀ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸੀਨੀਅਰ ਆਗੂ ਵਿਨੋਦ ਵਰਮਾਨੀ, ਸਾਬਕਾ ਕੌਂਸਲਰ ਦਰਸ਼ਨ ਲਾਲ ਧਰਮਸੋਤ, ਰਾਮਪਾਲ ਉੱਪਲ, ਜਤਿੰਦਰ ਵਰਮਾਨੀ, ਓਮ ਪ੍ਰਕਾਸ਼ ਬਿੱਟੂ, ਗੁਰਦੀਪ ਦੀਪਾ ਤੋਂ ਇਲਾਵਾ ਕਰਮਦੀਪ ਸਿੰਘ ਕੰਮਾ ਪ੍ਰਧਾਨ ਯੂਥ ਕਾਂਗਰਸ ਫਗਵਾੜਾ ਸਮੇਤ ਸਮੂਹ ਆੜਤੀਏ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜਰ ਸਨ।