* ਸਬ-ਡਵੀਜਨ ‘ਚ ਵੰਡੀਆਂ ਜਾਣਗੀਆਂ ਪੰਦਰਾਂ ਹਜਾਰ ਥੈਲੀਆਂ
ਫਗਵਾੜਾ ( ਡਾ ਰਮਨ /ਅਜੇ ਕੋਛੜ ) ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿਛਲੇ ਪੰਦਰਾਂ ਦਿਨਾਂ ਤੋਂ ਲੋਕਡਾਊਨ ਕਰਫਿਊ ਦਾ ਸਾਹਮਣਾ ਕਰ ਰਹੇ ਗਰੀਬ ਲੋੜਵੰਦਾਂ ਪਰਿਵਾਰਾਂ ਨੂੰ ਰਾਹਤ ਦਿੰਦੇ ਹੋਏ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਵਲੋਂ ਫਗਵਾੜਾ ਸਬ-ਡਵੀਜਨ ਵਿਚ ਵੰਡਣ ਲਈ ਭੇਜੀਆਂ ਪੰਦਰਾਂ ਹਜਾਰ ਰਾਸ਼ਨ ਦੀਆਂ ਥੈਲੀਆਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਦੇ ਕੰਮ ਦਾ ਸ਼ੁਭ ਆਰੰਭ ਅੱਜ ਸ਼ਾਮ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਏਡੀਸੀ ਫਗਵਾੜਾ ਰਾਜੀਵ ਵਰਮਾ ਅਤੇ ਐਸ.ਡੀ.ਐਮ. ਬਲਵਿੰਦਰ ਸਿੰਘ ਧਾਲੀਵਾਲ ਦੀ ਹਾਜਰੀ ਵਿਚ ਕਰਵਾਇਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹਿਰ ‘ਚ ਵਾਰਡ ਕੌਂਸਲਰਾਂ ਤੋਂ ਇਲਾਵਾ ਹਲਕੇ ਦੇ ਪਿੰਡਾਂ ਮਾਣਕਾਂ, ਵਾਹਦ, ਬ੍ਰਹਮਪੁਰ, ਚੈੜ, ਬਲਾਲੋਂ, ਪੰਡੋਰੀ, ਢੱਕ ਪੰਡੋਰੀ, ਬਿਸ਼ਨਪੁਰ, ਵਜੀਦੋਵਾਲ, ਫਤਿਹਗੜ•, ਖਲਵਾੜਾ ਕਲੋਨੀ, ਖਲਵਾੜਾ ਆਦਿ ਵਿਖੇ ਪੁੱਜ ਕੇ ਸਰਪੰਚਾਂ ਅਤੇ ਮੈਂਬਰ ਪੰਚਾਇਤਾਂ ਨਾਲ ਰਾਬਤਾ ਕਰਕੇ ਲੋੜਵੰਦ ਪਰਿਵਾਰਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ਵਿਧਾਇਕ ਧਾਲੀਵਾਲ ਨੇ ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਸਾਬੀ ਵਾਲੀਆ ਦੀ ਹਾਜਰੀ ਵਿਚ ਦੱਸਿਆ ਕਿ ਲੋੜਵੰਦਾਂ ਦੀ ਜਰੂਰਤ ਨੂੰ ਦੇਖਦੇ ਹੋਏ ਪਹਿਲਾਂ ਸਮਾਰਟ ਕਾਰਡ ਧਾਰਕਾਂ ਨੂੰ ਫੌਰੀ ਮੱਦਦ ਦਿੰਦਿਆਂ ਕਣਕ ਦੀ ਵੰਡ ਕੀਤੀ ਗਈ ਸੀ ਅਤੇ ਹੁਣ ਪੰਦਰਾਂ ਹਜਾਰ ਰਾਸ਼ਨ ਦੀਆਂ ਥੈਲੀਆਂ ਹਰ ਗਰੀਬ ਜਰੂਰਤਮੰਦ ਤੱਕ ਪਹੁੰਚਾਉਣ ਦੀ ਰਣਨੀਤੀ ਤਿਆਰ ਕਰ ਲਈ ਗਈ ਹੈ। ਹਰੇਕ ਪਿੰਡ ਅਤੇ ਸ਼ਹਿਰ ਦੇ ਹਰੇਕ ਵਾਰਡ ਵਿਚ ਪੂਰੀ ਪਾਰਦਰਸ਼ਿਤਾ ਨਾਲ ਇਹ ਰਾਸ਼ਨ ਦੀਆਂ ਥੈਲੀਆਂ ਵੰਡੀਆਂ ਜਾਣਗੀਆਂ। ਉਨ੍ਹਾਂ ਇਹ ਵਾਰ ਫਿਰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਹਲਕਾ ਵਿਧਾਇਕ ਦੇ ਨਾਤੇ ਉਹ ਖੁਦ ਹਮੇਸ਼ਾ ਲੋਕਾਂ ਦੇ ਨਾਲ ਖੜੇ ਹਨ। ਕਰਫਿਊ ਦੇ ਚਲਦਿਆਂ ਕਿਸੇ ਨੂੰ ਵੀ ਜਰੂਰੀ ਰਾਸ਼ਨ ਅਤੇ ਹੋਰ ਰੋਜਾਨਾ ਵਰਤੋਂ ਦੀਆਂ ਵਸਤੁਆਂ ਤੋਂ ਵਾਂਝੇ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰ ਜਤਿੰਦਰ ਵਰਮਾਨੀ, ਪਦਮਦੇਵ ਸੁਧੀਰ, ਦਰਸ਼ਨ ਲਾਲ ਧਰਮਸੋਤ, ਰਾਮਪਾਲ ਉੱਪਲ, ਮਨੀਸ਼ ਪ੍ਰਭਾਕਰ, ਬੰਟੀ ਵਾਲੀਆ ਤੋਂ ਇਲਾਵਾ ਮਾਰਕਿਟ ਕਮੇਟੀ ਮੈਂਬਰ ਜਗਜੀਤ ਬਿੱਟੂ, ਵਿੱਕੀ ਵਾਲੀਆ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸੁਖਵਿੰਦਰ ਸਿੰਘ ਰਾਣੀਪੁਰ, ਕਮਲ ਧਾਲੀਵਾਲ, ਹਨੀ ਧਾਲੀਵਾਲ, ਬੋਬੀ ਵੋਹਰਾ ਬੰਟੀ ਸ਼ਰਮਾ ਆਦਿ ਹਾਜਰ ਸਨ।