* ਜਲਦੀ ਹੀ ਕੀਤੀ ਜਾਵੇਗੀ ਸਰਕਾਰ ਵਲੋਂ ਭੇਜੇ ਰਾਸ਼ਨ ਦੀ ਵੰਡ
ਫਗਵਾੜਾ ( ਡਾ ਰਮਨ/ਅਜੇ ਕੋਛੜ) ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਪਿੰਡਾਂ ‘ਚ ਕੀਤੇ ਪ੍ਰਬੰਧਾਂ ਅਤੇ ਲੋਕਾਂ ਨੂੰ ਤਾਲਾਬੰਦੀ ਨਾਲ ਆ ਰਹੀਆਂ ਮੁਸ਼ਕਲਾਂ ਦਾ ਜਾਇਜਾ ਲੈਣ ਲਈ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਰਾਣੀਪੁਰ ਕੰਬੋਆਂ, ਰਾਣੀਪੁਰ ਰਾਜਪੂਤਾਂ, ਬਰਨ, ਪਲਾਹੀ, ਰਾਮਗੜ•, ਜਗਜੀਤਪੁਰ ਰਿਹਾਣਾ ਜੱਟਾਂ, ਬਘਾਣਾ, ਵਰਿਆਹਾਂ ਅਤੇ ਜਮਾਲਪੁਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਰਾਮ, ਮੈਂਬਰ ਮਾਰਕਿਟ ਕਮੇਟੀ ਜਗਜੀਤ ਬਿੱਟੂ, ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਸਤਬੀਰ ਸਿੰਘ ਸਾਬੀ ਵਾਲੀਆ ਤੋਂ ਇਲਾਵਾ ਸੁਖਵਿੰਦਰ ਸਿੰਘ ਰਾਣੀਪੁਰ ਅਤੇ ਦਲਜੀਤ ਸਿੰਘ ਵੀ ਉਚੇਰੇ ਤੌਰ ਤੇ ਮੋਜੂਦ ਰਹੇ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਵਲੋਂ ਪਹਿਲੇ ਪੜਾਅ ਵਿਚ ਲੋਕਡਾਉਨ ਕਰਫਿਊ ਨਾਲ ਪ੍ਰਭਾਵਿਤ ਹੋ ਰਹੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਵੰਡਣ ਲਈ 15 ਹਜਾਰ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ ਜਿਹਨਾਂ ਨੂੰ ਅਗਲੇ ਇਕ ਦੋ ਦਿਨਾਂ ਵਿਚ ਪੰਚਾਇਤਾਂ ਰਾਹੀਂ ਪਿੰਡ ਪੱਧਰ ਤੇ ਹਰ ਲੋੜਵੰਦ ਨੂੰ ਵੰਡਿਆ ਜਾਵੇਗਾ। ਇਸ ਮੌਕੇ ਬਲਜੀਤ ਕੌਰ ਸਰਪੰਚ ਰਾਮਗੜ੍ਹ ਹਰਜੀਤ ਸਿੰਘ ਰਾਮਗੜ੍ਹ ਮਲਕੀਤ ਸਿੰਘ, ਦੁੱਮਣ ਸਿੰਘ, ਗੁਰਮੇਲ ਸਿੰਘ, ਠੇਕੇਦਾਰ ਨਿਰਮਲ ਸਿੰਘ, ਅਮਰੀਕ ਸਿੰਘ ਆਦਿ ਹਾਜਰ ਸਨ।