ਫਗਵਾੜਾ (ਡਾ ਰਮਨ /ਅਜੇ ਕੋਛੜ ) ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਪਿੰਡਾਂ ‘ਚ ਕੀਤੇ ਪ੍ਰਬੰਧਾਂ ਅਤੇ ਲੋਕਾਂ ਨੂੰ ਤਾਲਾਬੰਦੀ ਨਾਲ ਆ ਰਹੀਆਂ ਮੁਸ਼ਕਲਾਂ ਦਾ ਜਾਇਜਾ ਲੈਣ ਲਈ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਖਜੂਰਲਾ ਭਾਖੜੀਆਣਾ, ਮਾਧੋਪੁਰ, ਚਹੇੜੂ, ਕ੍ਰਿਪਾਲਪੁਰ, ਨੰਗਲ ਮੱਝਾ, ਖੰਗੂੜਾ, ਕਾਂਸ਼ੀ ਨਗਰ ਅਤੇ ਚੱਕ ਹਕੀਮ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਰਾਮ, ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ, ਸਾਬੀ ਵਾਲੀਆ, ਜਗਜੀਤ ਬਿੱਟੂ ਮੈਂਬਰ ਮਾਰਕਿਟ ਕਮੇਟੀ ਵੀ ਮੋਜੂਦ ਸਨ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰਫਿਊ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਹੀ ਰਹਿ ਕੇ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਇਸ ਨਾਮੁਰਾਦ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਪਰੇਸ਼ਾਨੀ ਹੈ ਤਾਂ ਉਹਨਾਂ ਨਾਲ ਮੋਬਾਇਲ ਫੋਨ ਰਾਹੀਂ ਰਾਬਤਾ ਕਰ ਸਕਦਾ ਹੈ। ਉਹ ਹਰ ਵੇਲੇ ਲੋਕਾਂ ਦੀ ਸੇਵਾ ਵਿਚ ਹਾਜਿਰ ਰਹਿਣਗੇ ਅਤੇ ਹਰ ਮੁਸ਼ਕਿਲ ਦਾ ਹਲ ਕਰਵਾਇਆ ਜਾਵੇਗਾ। ਇਸ ਮੌਕੇ ਜੰਗ ਬਹਾਦਰ ਸਰਪੰਚ ਭਾਖੜੀਆਣਾ, ਬਲਾਕ ਸੰਮਤੀ ਮੈਂਬਰ ਸ਼ਾਮਾ, ਹੈਪੀ ਖਜੂਰਲਾ ਪੰਚ, ਐਡਵੋਕੇਟ ਜਰਨੈਲ ਸਿੰਘ, ਮੈਡਮ ਵਿਜੇ ਲਕਸ਼ਮੀ, ਜਸਵਿੰਦਰ ਨੰਗਲ ਮੱਝਾ, ਸਰਪੰਚ ਸਰਵਣ ਸਿੰਘ ਦਿਓ, ਹਰਜੀਤ ਸਿੰਘ ਖੰਗੂੜਾ, ਪਰਮਜੀਤ ਸਿੰਘ ਖੰਗੂੜਾ ਸਾਬਕਾ ਸਰਪੰਚ, ਜਸਵੰਤ ਸਿੰਘ ਪੰਚ, ਭਿੰਦਾ ਮੰਡ ਕਾਂਸ਼ੀ ਨਗਰ, ਜਸਵਿੰਦਰ ਲਾਡੀ ਆਦਿ ਹਾਜਰ ਸਨ।