* ਕਿਹਾ – ਔਖੀ ਘੜੀ ‘ਚ ਲੋਕਾਂ ਦੇ ਨਾਲ ਖੜੀ ਹੈ ਕੈਪਟਨ ਸਰਕਾਰ
ਫਗਵਾੜਾ (ਡਾ ਰਮਨ /ਅਜੇ ਕੋਛੜ ) ਕੋਵਿਡ-19 ਕੋਰੋਨਾਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿੰਡਾਂ ‘ਚ ਲਾਏ ਠੀਕਰੀ ਪਹਿਰੇ ਅਤੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਇਲਾਵਾ ਲੋਕਾਂ ਨੂੰ ਤਾਲਾਬੰਦੀ ਕਾਰਨ ਪੇਸ਼ ਆ ਰਹੀਆਂ ਪਰੇਸ਼ਾਨੀਆਂ ਦਾ ਜਾਇਜਾ ਲੈਣ ਲਈ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਕ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਬੀੜ ਪੁਆਦ, ਗੁਲਾਬਗੜ•, ਅਕਾਲਗੜ•, ਸੰਗਤਪੁਰ, ਚਕ ਪ੍ਰੇਮਾ, ਬੇਗਮਪੁਰ, ਮਲਕਪੁਰ, ਲੱਖਪੁਰ, ਢੱਡੇ, ਅੰਬੇਡਕਰ ਨਗਰ, ਢੰਡੋਲੀ ਅਤੇ ਬੀੜ ਢੰਡੋਲੀ ਵਿਖੇ ਪੰਚਾਇਤਾਂ ਨਾਲ ਰਾਬਤਾ ਕੀਤਾ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਰਾਮ, ਜਗਜੀਤ ਬਿੱਟੂ ਮੈਂਬਰ ਮਾਰਕਿਟ ਕਮੇਟੀ ਅਤੇ ਸੁਖਵਿੰਦਰ ਸਿੰਘ ਰਾਣੀਪੁਰ ਵੀ ਸਨ। ਵਿਧਾਇਕ ਧਾਲੀਵਾਲ ਨੇ ਪ੍ਰਬੰਧਾਂ ਦਾ ਜਾਇਜਾ ਲੈਣ ਅਤੇ ਦਰਪੇਸ਼ ਮੁਸ਼ਕਲਾਂ ਸੁਨਣ ਉਪਰੰਤ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਦੇ ਨਾਲ ਡੱਟ ਕੇ ਖੜੀ ਹੈ। ਸਰਕਾਰ ਵਲੋਂ ਭੇਜਿਆ ਜਾ ਰਿਹਾ ਸਸਤਾ ਰਾਸ਼ਨ ਜੰਗੀ ਪੱਧਰ ਤੇ ਲੋੜਵੰਦਾਂ ਨੂੰ ਤਕਸੀਮ ਕੀਤਾ ਜਾ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰਫਿਊ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਹੀ ਰਹਿ ਕੇ ਪੁਲਿਸ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਰੋਨਾਵਾਇਰਸ ਮਹਾਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਹਰ ਮੁਸ਼ਕਲ ਦਾ ਢੁਕਵਾਂ ਹਲ ਕਰਵਾਉਣ ਦੇ ਨਾਲ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਪਰੇਸ਼ਾਨੀ ਹੈ ਤਾਂ ਉਹਨਾਂ ਨਾਲ ਮੋਬਾਇਲ ਫੋਨ ਰਾਹੀਂ ਰਾਬਤਾ ਕਰ ਸਕਦਾ ਹੈ। ਦਿਲਬਾਗ ਸਿੰਘ ਮਲਕਪੁਰ, ਕੁਲਤਾਰ ਸਿੰਘ, ਭੁਪਿੰਦਰ ਸਿੰਘ ਬਾਜਵਾ, ਸ਼ਾਦੀ ਰਾਮ ਸਾਬਕਾ ਸਰਪੰਚ, ਪਲਵਿੰਦਰ ਸਿੰਘ ਕਾਲਾ, ਲਹਿੰਬਰ ਰਾਮ ਨੰਬਰਦਾਰ ਆਦਿ ਹਾਜਰ ਸਨ।