ਫਗਵਾੜਾ (ਡਾ ਰਮਨ/ਅਜੇ ਕੋਛੜ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਗੁਰਦੁਆਰਾ ਸਾਹਿਬ ਸ੍ਰੀ ਹਰਗੋਬਿੰਦਗੜ• (ਭੋਗਪੁਰ) ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ•ਾਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਸਮੇਤ ਪੂਰੀ ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਖਾਤਮੇ ਦੀ ਅਰਦਾਸ ਕੀਤੀ ਅਤੇ ਆਸ ਪ੍ਰਗਟਾਈ ਕਿ ਗੁਰੂ ਸਾਹਿਬਾਨ ਦੇ ਅਸ਼ੀਰਵਾਦ ਨਾਲ ਜਲਦੀ ਹੀ ਇਸ ਮਹਾਮਾਰੀ ਦਾ ਅੰਤ ਹੋਵੇਗਾ ਅਤੇ ਦੁਨੀਆ ਮੁੜ ਤੋਂ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਪਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਧਾਲੀਵਾਲ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ, ਉਨ੍ਹਾਂ ਦੇ ਨਾਲ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸੀਨੀਅਰ ਕਾਂਗਰਸੀ ਆਗੂ ਵਿਨੋਦ ਵਰਮਾਨੀ ਅਤੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ ਵੀ ਸਨ।