ਪੰਜਾਬ ‘ਚ ਅੱਜ ਜ਼ਿਮਨੀ ਚੋਣਾਂ ਲਈ ੪ ਹਲਕਿਆਂ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਉੱਥੇ ਹੀ ਅੱਜ ਮਹਾਰਾਸ਼ਟਰ ਤੇ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੀ ਵੋਟਿੰਗ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਹਰਿਆਣਾ ‘ਚ ਭਾਜਪਾ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਉਤਾਰੇ ਹਨ ਜਦਕਿ ਮਹਾਰਾਸ਼ਟਰ ‘ਚ ਸ਼ਿਵਸੈਨਾ ਨੇ 126 ਅਤੇ ਭਾਜਪਾ ਨੇ 150 ਉਮੀਦਵਾਰ ਮੈਦਾਨ ‘ਚ ਉਤਾਰੇ ਹਨ। ਭਾਜਪਾ ਦਾ ਮਹਾਰਾਸ਼ਟਰ ‘ਚ ਸ਼ਿਵ ਸੈਨਾ ਨਾਲ ਗਠਬੰਧਨ ਹੈ।