*ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਫਗਵਾੜਾ ( ਡਾ ਰਮਨ ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਬਾਘਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਭਾਰਤ ਸਮੇਤ ਸੰਸਾਰ ਭਰ ਨੂੰ ਕੋਰੋਨਾ ਵਾਇਰਸ ਦੀ ਮਹਾਮਾਰੀ ਤੋਂ ਜਲਦੀ ਮੁਕਤੀ ਪ੍ਰਾਪਤ ਹੋਵੇ। ਉਹਨਾਂ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਸੋਮਵਾਰ 13 ਅਪ੍ਰੈਲ ਨੂੰ ਖਾਲਸਾ ਪੰਥ ਦਾ ਸਿਰਜਣਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਘਰਾਂ ਵਿਚ ਹੀ ਪਰਮਾਤਮਾ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕਰਦਿਆਂ ਮਨਾਇਆ ਜਾਵੇ। ਉਹਨਾਂ ਲੋਕਾਂ ਨੂੰ ਲਾਕਡਾਉਨ ਕਰਫਿਉ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਪੁਰਜੋਰ ਅਪੀਲ ਵੀ ਕੀਤੀ।