ਫਗਵਾੜਾ (ਡਾ ਰਮਨ )
ਵੋਟਰ ਸੂਚੀਆਂ ਵਿੱਚ ਮਿਤੀ 01.01.2020 ਨੂੰ ਅਧਾਰ ਮੰਨ ਕੇ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਸ਼ਾਮਿਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਕੋਈ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹਿ ਜਾਵੇ।
ਉਪ ਮੰਡਲ ਮੈਜਿਸਟਰੇਟ ਫਗਵਾੜਾ ਸ੍ਰ.ਪਵਿੱਤਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਯੋਗਤਾ ਮਿਤੀ 01.01.2020 ਦੇ ਅਧਾਰ ‘ਤੇ ਜਿਨਾਂ ਨੌਜਵਾਨਾਂ ਦੀ ਉਮਰ 18 ਸਾਲ ਹੋ ਗਈ ਹੈ ਪਰ ਅਜੇ ਤੱਕ ਉਨਾਂ ਨੇ ਵੋਟਰ ਸੂਚੀ ਵਿੱਚ ਅਪਣਾ ਨਾਮ ਦਰਜ ਨਹੀਂ ਕਰਵਾਇਆ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।
ਉਪ ਮੰਡਲ ਮੈਜਿਸਟਰੇਟ ਫਗਵਾੜਾ ਨੇ ਕਿਹਾ ਕਿ ਸਕੂਲਾਂ,ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਫਗਵਾੜਾ ਤਹਿਸੀਲ ਕੰਪਲੈਕਸ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ।