ਫਗਵਾੜਾ 27 ਫਰਵਰੀ ( ਡਾ ਰਮਨ )

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਨਗਰ ਖੋਥੜਾਂ ਰੋਡ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜਨਮ ਉਤਸਵ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ 1 ਮਾਰਚ ਦਿਨ ਐਤਵਾਰ ਨੂੰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਹਰਭਜਨ ਲਾਲ ਪ੍ਰਧਾਨ ਅਤੇ ਅਸ਼ੋਕ ਕੁਲਥਮ ਜਨਰਲ ਸਕੱਤਰ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਤੋਂ 11.30 ਵਜੇ ਤਕ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰਬਾਣੀ, ਸ਼ਬਦ ਕੀਰਤਨ ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ਵਲੋਂ ਸਰਵਣ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਪ੍ਰੋ. ਸੁਰਿੰਦਰ ਕੁਮਾਰ ਮਿੱਢਾ ਡੀ.ਏ.ਵੀ. ਕਾਲਜ ਜਲੰਧਰ, ਪ੍ਰਸਿੱਧ ਲੇਖਕ, ਬੁੱਧੀਜੀਵੀ ਅਤੇ ਬੁਲਾਰੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਮਿਸ਼ਨ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਦੁਪਿਹਰ 1.30 ਵਜੇ ਸੰਗਤਾਂ ਦੀ ਸੇਵਾ ‘ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।