*ਖੇਤਾਂ ਵਿੱਚ ਲੰਘਦੀਆਂ ਬਿਜਲੀਆਂ ਦੀਆ ਤਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ
ਆਸ-ਪਾਸ ਦੇ ਪਿੰਡਾਂ ‘ਚ ਲੋਕਾਂ ਨੇ ਜੱਦੋ-ਜਹਿਦ ਕਰ ਅੱਗ ‘ਤੇ ਪਾਇਆ ਕਾਬੂ*

ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ, ਜਸਵੀਰ ਸਿੰਘ ਸ਼ੀਰਾ) ਬਲਾਕ ਸ਼ਾਹਕੋਟ ਦੇ ਪਿੰਡ ਦੌਲਤਪੁਰ ਢੱਡਾ ਵਿਖੇ ਐਤਵਾਰ ਸਵੇਰੇ ਅੱਗ ਲੱਗਣ ਕਾਰਨ 2 ਏਕੜ ਕਣਕ ਅਤੇ 4 ਏਕੜ ਨਾੜ ਸੜ ਕੇ ਸਵਾਹ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਸਰਪੰਚ ਪਿੰਡ ਮਹਿੰਮੂਵਾਲ ਯੂਸਫ਼ਪੁਰ ਨੇ ਦੱਸਿਆ ਕਿ ਉਨਾਂ ਵੱਲੋਂ ਪਿੰਡ ਦੌਲਤਪੁਰ ਢੱਡਾ ਵਿਖੇ ਕਣਕ ਦੀ ਬਿਜਾਈ ਕੀਤੀ ਹੋਈ ਹੈ, ਜਿਥੇ ਖੇਤਾਂ ਵਿੱਚੋਂ ਦੀ ਬਿਜਲੀ ਦੀਆਂ ਤਾਰਾਂ ਵੀ ਲੰਘਦੀਆਂ ਹਨ। ਉਨਾਂ ਦੱਸਿਆ ਕਿ ਅੱਜ ਸਵੇਰੇ ਕਰੀਬ 9.15 ਵਜੇ ਖੇਤਾਂ ਵਿਚ ਲੰਘਦੀਆਂ ਤਾਰਾਂ ਤੋਂ ਅਚਾਨਕ ਚੰਗਿਆੜੀ ਨਿਕਲਣ ਕਾਰਨ ਅੱਗ ਲੱਗ ਗਈ, ਜਿਸ ਦੌਰਾਨ ਤੇਜ਼ ਹਵਾਵਾਂ ਚੱਲਣ ਕਾਰਨ ਅੱਗ ਤੇਜ਼ੀ ਨਾਲ ਫੈਲਣ ਲੱਗੀ ਤਾਂ ਅੱਗ ‘ਤੇ ਕਾਬੂ ਪਾਉਣ ਲਈ ਆਸ-ਪਾਸ ਦੇ ਗੁਰਦੁਆਰਿਆਂ ਦੇ ਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾਈ ਗਈ। ਜਿਸ ਉਪਰੰਤ ਆਸ-ਪਾਸ ਦੇ ਪਿੰਡਾਂ ਦੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ, ਨਿਾਂ ਬੜੀ ਹੀ ਜੱਦੋ-ਜ਼ਹਿਦ ਕਰਕੇ ਅੱਗ ‘ਤੇ ਕਾਬੂ ਪਾਇਆ। ਉਨਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨਾਂ ਦੀ ਕਰੀਬ 2 ਏਕੜ ਕਣਕ ਅਤੇ ਹਰਜਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਮੱਲੀਵਾਲ ਦਾ ਕਰੀਬ 4 ਏਕੜ ਨਾੜ ਸੜ ਕੇ ਸਵਾਹ ਹੋ ਗਿਆ। ਉਨਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਣ ‘ਤੇ ਮਲਸੀਆਂ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸੰਜੀਵਨ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ, ਜਿਨਾਂ ਜਾਂਚ ਸ਼ੁਰੂ ਕਰ ਦਿੱਤੀ।