ਸ਼ਾਹਕੋਟ/ਮਲਸੀਆ

(ਸਾਹਬੀ ਦਾਸੀਕੇ)

ਸ੍ਰ. ਨਵਜੋਤ ਸਿੰਘ ਮਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰ. ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰ. ਪਿਆਰਾ ਸਿੰਘ ਥਿੰਦ, ਡੀ.ਐਸ.ਪੀ. ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਸ਼ਾਹਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਦੀ ਅਗਵਾਈ ਨੇ ਪੁਲਿਸ ਪਾਰਟੀ ਨੇ 20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਨੇ ਦੱਸਿਆ ਕਿ ਏ.ਐਸ.ਆਈ. ਸੰਜੀਵਨ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਮੇਨ ਰੋਡ ਮਲਸੀਆ ਵਿਖੇ ਨਾਕਾ ਬੰਦੀ ਦੌਰਾਨ ਦੀਪਕ ਪੁੱਤਰ ਬੂਟਾ ਵਾਸੀ ਪਿੰਡ ਬੁੱਢਣਵਾਲ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਇਸ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ, ਜਿਸ ਦੇ ਖਿਲਾਫ ਪੁਲਿਸ ਨੇ ਮੁਕੱਦਮਾ ਨੰ: 36 ਮਿਤੀ: 20-02-2020 ਜ਼ੁਰਮ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕਰ ਲਿਆ ਹੈ।
ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਦੀਪਕ (ਉਮਰ 25 ਸਾਲ) ਨੇ ਦੱਸਿਆ ਕਿ ਉਹ ਮਿਹਨਤ ਮਜਦੂਰੀ ਦਾ ਕੰੰਮ ਕਰਦਾ ਹੈ ਅਤੇ ਅਰਸਾ ਕਰੀਬ 4-5 ਮਹੀਨੇ ਤੋ ਹੈਰੋਇਨ ਵੇਚਣ ਦਾ ਕੰਮ ਕਰਨ ਲੱਗ ਪਿਆ ਸੀ। ਉਹ ਇਹ ਹੈਰੋਇਨ ਮਹਿਤਪੁਰ ਤੋਂ ਕਿਸੇ ਨਾਮਲੂਮ ਵਿਅਕਤੀ ਪਾਸੋ ਲੈ ਕੇ ਆਇਆ ਸੀ ਤੇ ਸ਼ਾਹਕੋਟ ਦੇ ਏਰੀਆ ਵਿੱਚ ਸਪਲਾਈ ਕਰਨੀ ਸੀ।
ਉਨਾਂ ਦੱਸਿਆ ਕਿ ਇਸੇ ਤਰਾ ਸਬ ਇੰਸਪੈਕਟਰ ਭੁਪਿੰਦਰ ਸਿੰਘ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਸਤਲੁਜ ਦਰਿਆ ਦੇ ਬੰਨ੍ਹ ਪਿੰਡ ਦਾਨੇਵਾਲ ਤੋਂ ਵਿਸਾਖਾ ਸਿੰਘ ਉਰਫ ਨਿੱਕਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਠੂਠਗੜ੍ਹ ਥਾਣਾ ਧਰਮਕੋਟ ਜਿਲਾ ਮੋਗਾ ਨੂੰ ਕਾਬੂ ਕਰਕੇ, ਇਸ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ, ਜਿਸ ਦੇ ਖਿਲਾਫ ਪੁਲਿਸ ਨੇ ਮੁਕੱਦਮਾ ਨੰਬਰ 37 ਮਿਤੀ 20-02-2020 ਜ਼ੁਰਮ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕਰ ਲਿਆ ਹੈ।
ਉਨਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਦੋਸ਼ੀ ਵਿਸਾਖਾ ਸਿੰਘ ਉਰਫ ਨਿੱਕਾ (ਉਮਰ 26 ਸਾਲ) ਨੇ ਦੱਸਿਆ ਕਿ ਉਹ ਕੰਬਾਇਨ ਤੇ ਡਰਾਈਵਰੀ ਕਰਦਾ ਹੈ ਅਤੇ ਕੰਬਾਇਨ ਲੈ ਕੇ ਸਟੇਟ ਯੂ.ਪੀ ਵਿਖੇ ਜਾਂਦਾ ਰਹਿੰਦਾ ਹੈ ਤੇ ਅਰਸਾ ਕਰੀਬ ਇੱਕ ਸਾਲ ਤੋ ਹੈਰੋਇਨ ਵੇਚਣ ਦਾ ਕੰਮ ਕਰਨ ਲੱਗ ਪਿਆ ਸੀ। ਉਹ ਇਹ ਹੈਰੋਇਨ ਅਲੀਗੜ੍ਹ ਸਟੇਟ ਯੂ.ਪੀ ਤੋਂ ਅਰਸਾ ਕਰੀਬ 2 ਮਹੀਨੇ ਪਹਿਲਾ ਲੈ ਕੇ ਆਇਆ ਸੀ।
ਉਨਾਂ ਦੱਸਿਆ ਕਿ ਕਾਬੂ ਕੀਤੇ ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।