ਸ਼ਾਹਕੋਟ

(ਸਾਹਬੀ ਦਾਸੀਕੇ)

ਸ੍ਰ. ਨਵਜੋਤ ਸਿੰਘ ਮਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰ. ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰ. ਪਿਆਰਾ ਸਿੰਘ ਥਿੰਦ, ਡੀ.ਐਸ.ਪੀ. ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਦੀ ਅਗਵਾਈ ’ਚ ਮਲਸੀਆਂ ਚੌਂਕੀ ਦੀ ਪੁਲਿਸ ਨੇ 1 ਕਿਲੋਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ. ਸੰਜੀਵਨ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਟੀ-ਪੁਆਇੰਟ ਸਿਬੀਆ ਪੈਲੇਸ ਰੋਡ ਮਲਸੀਆ ਵਿਖੇ ਨਾਕਾਬੰਦੀ ਦੌਰਾਨ ਚਰਨ ਸਿੰਘ ਪੁੱਤਰ ਰਾਜ ਮੱਲ ਵਾਸੀ ਉਕਲਾਨਾ ਮੰਡੀ ਹਿਸਾਰ ਥਾਣਾ ਉਕਲਾਨਾ ਮੰਡੀ ਜਿਲਾ ਹਿਸਾਰ (ਹਰਿਆਣਾ) ਨੂੰ ਕਾਬੂ ਕਰਕੇ, ਉਸ ਪਾਸੋ 01 ਕਿਲੋਗ੍ਰਾਮ ਅਫੀਮ ਬ੍ਰਾਮਦ ਕੀਤੀ ਹੈ। ਜਿਸ ਤੇ ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 34 ਮਿਤੀ 18-02-2020 ਜ਼ੁਰਮ 18-61-85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸ਼ਾਹਕੋਟ ਵਿਖੇ ਕੇਸ ਦਰਜ ਕਰ ਲਿਆ ਹੈ।
ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਚਰਨ ਸਿੰਘ (ਉਮਰ 45 ਸਾਲ) ਨੇ ਦੱਸਿਆ ਕਿ ਦਿੱਲੀ ਵਿੱਚ ਵਿਆਹ ਦੇ ਕਾਰਡਾਂ ਦੇ ਡਿਜਾਇਨ ਤਿਆਰ ਕਰਦਾ ਹੈ ਅਤੇ ਉਹ ਦਿੱਲੀ ਤੋਂ ਵਿਆਹ ਦੇ ਕਾਰਡਾਂ ਦੇ ਡਿਜਾਇਨ ਤਿਆਰ ਕਰਕੇ ਝਾਰਖੰਡ, ਮੱਧ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਪੰਜਾਬ ਆਦਿ ਸਟੇਟਾਂ ਵਿੱਚ ਸਪਲਾਈ ਕਰਦਾ ਹੈ। ਇਸ ਦੌਰਾਨ ਰਾਂਚੀ ਝਾਰਖੰਡ ਵਿਖੇ ਉਸ ਦੀ ਜਾਣ ਪਹਿਚਾਣ ਮੰਗਲ ਨਾਮ ਦੇ ਵਿਅਕਤੀ ਨਾਲ ਹੋ ਗਈ ਸੀ ਅਤੇ ਮੰਗਲ ਨੇ ਉਸ ਨੂੰ ਕਿਹਾ ਕਿ ਤੂੰ ਪੰਜਾਬ ਵਿੱਚ ਕਾਰਡਾਂ ਦੇ ਡਿਜਾਇਨ ਸਪਲਾਈ ਕਰਨ ਜਾਣਾ ਹੈ ਤੇ ਨਾਲ ਹੀ ਅਫੀਮ ਲੈ ਜਾ ਅਤੇ ਪੰਜਾਬ ਵਿੱਚ ਸਪਲਾਈ ਕਰ ਦੇਵੀ। ਮੰਗਲ ਨੇ ਇਸ ਨੂੰ ਫੋਨ ਕਰਕੇ ਦੱਸਣਾ ਸੀ ਕਿ ਅਫੀਮ ਕਿਹੜੇ ਵਿਅਕਤੀ ਨੂੰ ਸਪਲਾਈ ਕਰਨੀ ਹੈ। ਉਨਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਪਾਸੋਂ ਨਸ਼ੇ ਦੀ ਸਮੱਗਲਿੰਗ ਕਰ ਰਹੇ ਵਿਅਕਤੀਆ ਬਾਰੇ ਅਹਿਮ ਸੁਰਾਗ ਲੱਗਣ ਦੀ ਆਸ ਹੈ।